ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੂੰ ਹੋਇਆ ਕੋਰੋਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਆਪਣੇ ਸੰਪਰਕ ਵਿਚ ਸਾਰੇ ਵਿਅਕਤੀਆਂ ਨੂੰ ਕੋਰੋਨਾ ਟੈਸਟ ਕਰਾਉਣ ਦੀ ਕੀਤੀ ਅਪੀਲ

Raghav Chadha

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਅੱਜ ਸਵੇਰੇ ਖ਼ੁਦ ਟਵੀਟ ਕਰਕੇ ਦਿੱਤੀ । ਇਸ ਦੇ ਨਾਲ ਹੀ ਰਾਘਵ ਚੱਢਾ ਨੇ ਉਨ੍ਹਾਂ ਦੇ ਸੰਪਰਕ ’ਚ ਆਏ ਸਾਰੇ ਵਿਅਕਤੀਆਂ ਨੂੰ ਕੋਰੋਨਾ ਟੈਸਟ ਕਰਾਉਣ ਦੀ ਅਪੀਲ ਕੀਤੀ ਹੈ ।

ਰਾਘਵ ਨੇ ਟਵੀਟ ਕਰਕੇ ਲਿਖਿਆ ਹੈ ਕਿ ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹਾਂ। ਹਾਲਾਂਕਿ ਕੋਈ ਗੰਭੀਰ ਲੱਛਣ ਨਹੀਂ ਹਨ ਪਰ ਸਾਵਧਾਨੀ ਵਰਤਦਿਆਂ ਖ਼ੁਦ ਨੂੰ ਕੁੱਝ ਦਿਨਾਂ ਲਈ ਇਕਾਂਤਵਾਸ ਕਰ ਰਿਹਾ ਹਾਂ।