Narendra Modi and his mother
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਵੱਲੋਂ ਅੱਜ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਈ ਗਈ । ਇਸ ਸਬੰਧੀ ਜਾਣਕਾਰੀ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਦਿੱਤੀ ।
ਉਨ੍ਹਾਂ ਟਵੀਟ ਕਰਦਿਆਂ ਲਿਖਿਆ ਹੈ ਕਿ ਮੈਨੂੰ ਇਹ ਦਸਦਿਆਂ ਖ਼ੁਸ਼ੀ ਹੋ ਰਹੀ ਹੈ ਕਿ ਅੱਜ ਮੇਰੀ ਮਾਂ ਨੂੰ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਗਈ ਹੈ। ਮੈਂ ਤੁਹਾਨੂੰ ਸਾਰਿਆਂ ਨੂੰ ਅਪੀਲ ਕਰਨਾ ਚਾਹੁੰਦਾ ਹਾਂ ਕਿ ਜੋ ਵੀ ਵੈਕਸੀਨ ਲਗਾਉਣ ਦੇ ਦਾਇਰੇ 'ਚ ਆਉਂਦੇ ਹਨ, ਉਹ ਸਾਰੇ ਵੈਕਸੀਨ ਲਗਵਾਉਣ ਅਤੇ ਦੂਜੇ ਲੋਕਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ।