ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਪੋਲੈਂਡ ਤੋਂ ਦਿੱਲੀ ਪਹੁੰਚੇ ਭਾਰਤੀ ਹਵਾਈ ਸੈਨਾ ਇੰਡੀਗੋ ਦੇ ਜਹਾਜ਼ 

ਏਜੰਸੀ

ਖ਼ਬਰਾਂ, ਰਾਸ਼ਟਰੀ

ਭਾਰਤ ਸਰਕਾਰ ਵਲੋਂ ਰੋਮਾਨੀਆ, ਸਲੋਵਾਕੀਆ, ਹੰਗਰੀ ਅਤੇ ਪੋਲੈਂਡ ਦੇ ਰਸਤੇ ਯੁੱਧ ਪ੍ਰਭਾਵਿਤ ਦੇਸ਼ ਵਿੱਚ ਫਸੇ ਆਪਣੇ ਨਾਗਰਿਕਾਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ

indian students

ਨਵੀਂ ਦਿੱਲੀ : ਜੰਗ ਪ੍ਰਭਾਵਿਤ ਯੂਕਰੇਨ ਦੇ ਸੁਮੀ ਸ਼ਹਿਰ ਤੋਂ ਪੋਲਿਸ਼ ਸ਼ਹਿਰ ਜ਼ੇਜਾ ਤੋਂ ਕੱਢੇ ਗਏ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਭਾਰਤੀ ਹਵਾਈ ਸੈਨਾ ਅਤੇ ਇੰਡੀਗੋ ਦੇ ਜਹਾਜ਼ ਸ਼ੁੱਕਰਵਾਰ ਦੁਪਹਿਰ ਨੂੰ ਦਿੱਲੀ ਪਹੁੰਚ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਭਾਰਤੀ ਹਵਾਈ ਸੈਨਾ ਦਾ ਸੀ-17 ਮਿਲਟਰੀ ਟਰਾਂਸਪੋਰਟ ਜਹਾਜ਼ ਦੁਪਹਿਰ 12:15 ਵਜੇ ਹਿੰਡਨ ਏਅਰ ਫੋਰਸ ਬੇਸ ਪਹੁੰਚਿਆ। ਇਸ ਦੇ ਨਾਲ ਹੀ ਇੰਡੀਗੋ ਦਾ ਜਹਾਜ਼ ਦੁਪਹਿਰ 12.20 'ਤੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰਿਆ। ਇਹ ਜਹਾਜ਼ ਇਸਤਾਂਬੁਲ 'ਚ ਰੁਕਦੇ ਹੋਏ ਇੱਥੇ ਪਹੁੰਚੇ ਹਨ। ਇਸ ਤੋਂ ਪਹਿਲਾਂ ਸੁਮੀ ਸ਼ਹਿਰ ਤੋਂ ਕੱਢੇ ਗਏ ਭਾਰਤੀ ਵਿਦਿਆਰਥੀਆਂ ਲਈ ਜ਼ੇਜਾ ਸ਼ਹਿਰ ਤੋਂ ਏਅਰ ਇੰਡੀਆ ਦੀ ਵਿਸ਼ੇਸ਼ ਉਡਾਣ ਵੀ ਸ਼ੁੱਕਰਵਾਰ ਸਵੇਰੇ ਦਿੱਲੀ ਪਹੁੰਚੀ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਏਅਰ ਇੰਡੀਆ ਦੀ ਵਿਸ਼ੇਸ਼ ਉਡਾਣ ਵੀਰਵਾਰ ਨੂੰ ਰਾਤ 11.30 ਵਜੇ ਜ਼ੇਜੋ ਤੋਂ ਉਡਾਣ ਭਰੀ ਅਤੇ ਸ਼ੁੱਕਰਵਾਰ ਸਵੇਰੇ 6.45 ਵਜੇ ਦਿੱਲੀ ਪਹੁੰਚੀ। ਰੂਸ ਵੱਲੋਂ ਯੂਕਰੇਨ 'ਤੇ ਕੀਤੇ ਹਮਲੇ ਤੋਂ ਬਾਅਦ ਭਾਰਤ ਸਰਕਾਰ ਵਲੋਂ ਰੋਮਾਨੀਆ, ਸਲੋਵਾਕੀਆ, ਹੰਗਰੀ ਅਤੇ ਪੋਲੈਂਡ ਦੇ ਰਸਤੇ ਯੁੱਧ ਪ੍ਰਭਾਵਿਤ ਦੇਸ਼ ਵਿੱਚ ਫਸੇ ਆਪਣੇ ਨਾਗਰਿਕਾਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ।