ਅੰਮ੍ਰਿਤਪਾਲ ਸਿੰਘ ਦੇ Bodyguards ’ਤੇ ਜੰਮੂ-ਕਸ਼ਮੀਰ ਸਰਕਾਰ ਦੀ ਕਾਰਵਾਈ, ਅਸਲਾ ਲਾਇਸੈਂਸ ਕੀਤੇ ਰੱਦ

ਏਜੰਸੀ

ਖ਼ਬਰਾਂ, ਰਾਸ਼ਟਰੀ

ਵਰਿੰਦਰ ਸਿੰਘ ਅਤੇ ਤਲਵਿੰਦਰ ਸਿੰਘ ਦੇ ਅਸਲਾ ਲਾਇਸੈਂਸ ਕੀਤੇ ਰੱਦ

Amritpal Singh (File)

 

ਚੰਡੀਗੜ੍ਹ: ਪੰਜਾਬ ਸਰਕਾਰ ਤੋਂ ਬਾਅਦ ਹੁਣ ਜੰਮੂ-ਕਸ਼ਮੀਰ ਸਰਕਾਰ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ।  ਦਰਅਸਲ ਜੰਮੂ-ਕਸ਼ਮੀਰ ਸਰਕਾਰ ਨੇ ਅੰਮ੍ਰਿਤਪਾਲ ਦੇ ਦੋ ਅੰਗ ਰੱਖਿਅਕਾਂ ਦੇ ਅਸਲਾ ਲਾਇਸੈਂਸ ਰੱਦ ਕਰ ਦਿੱਤੇ ਹਨ। ਜੰਮੂ-ਕਸ਼ਮੀਰ ਦੇ ਰਾਮਬਨ ਅਤੇ ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਦੋ ਅੰਗ ਰੱਖਿਅਕਾਂ ਨੂੰ ਜਾਰੀ ਕੀਤੇ ਹਥਿਆਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਤਾਮਿਲਨਾਡੂ : ਸ਼ਾਰਜਾਹ ਤੋਂ ਆਏ ਯਾਤਰੀਆਂ ਕੋਲੋਂ 6.62 ਕਿਲੋ ਸੋਨਾ ਬਰਾਮਦ

ਇਹਨਾਂ ਵਿਚ 19 ਸਿੱਖ ਰੈਜੀਮੈਂਟ ਦੇ ਸੇਵਾਮੁਕਤ ਸਿਪਾਹੀ ਵਰਿੰਦਰ ਸਿੰਘ ਅਤੇ 23 ਆਰਮਡ ਪੰਜਾਬ ਤੋਂ ਸੇਵਾਮੁਕਤ ਸਿਪਾਹੀ ਤਲਵਿੰਦਰ ਸਿੰਘ ਦੇ ਨਾਂਅ ਸ਼ਾਮਲ ਹਨ। ਇਸ ਤੋਂ ਪਹਿਲਾਂ ਵਰਿੰਦਰ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਅੰਮ੍ਰਿਤਪਾਲ ਦੀ ਸੁਰੱਖਿਆ ਵਿਚ ਤਾਇਨਾਤ ਤਲਵਿੰਦਰ ਸਿੰਘ (ਤਰਨਤਾਰਨ) ਦਾ ਲਾਇਸੈਂਸ ਰਾਮਬਨ (ਜੰਮੂ ਕਸ਼ਮੀਰ) ਤੋਂ ਬਣਿਆ ਹੈ। ਜਦਕਿ ਵਰਿੰਦਰ ਸਿੰਘ ਤਰਨਤਾਰਨ ਦਾ ਲਾਇਸੈਂਸ ਕਿਸ਼ਤਵਾੜ (ਜੰਮੂ-ਕਸ਼ਮੀਰ) ਤੋਂ ਬਣਿਆ ਹੈ।

ਇਹ ਵੀ ਪੜ੍ਹੋ: CU ਵਿਦਿਆਰਥੀ ਹਨੀਟ੍ਰੈਪ ਮਾਮਲਾ: ਮੁਹਾਲੀ ਅਦਾਲਤ ਨੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਕੀਤੇ ਤੈਅ, 31 ਮਾਰਚ ਤੋਂ ਟ੍ਰਾਇਲ ਸ਼ੁਰੂ 

ਵੀਰਵਾਰ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ ਸੋਸ਼ਲ ਮੀਡੀਆ ਹੈਂਡਲਰ ਗੁਰਿੰਦਰ ਸਿੰਘ ਨੂੰ ਹਿਰਾਸਤ ਵਿਚ ਲਿਆ ਸੀ। ਉਹ ਲੰਡਨ ਜਾਣ ਲਈ ਅੰਮ੍ਰਿਤਸਰ ਏਅਰ ਪੋਰਟ ਪਹੁੰਚਿਆ ਸੀ। ਜ਼ਿਕਰਯੋਗ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਉਹਨਾਂ 10 ਸਾਥੀਆਂ ਦੀ ਪਛਾਣ ਕੀਤੀ ਸੀ, ਜੋ ਉਸ ਨਾਲ 24 ਘੰਟੇ ਹਥਿਆਰਾਂ ਨਾਲ ਲੈਸ ਰਹਿੰਦੇ ਹਨ। ਇਹਨਾਂ ਦੇ ਲਾਇਸੈਂਸ ’ਤੇ ਕਈ ਹਥਿਆਰ ਦਰਜ ਹਨ।

ਇਹ ਵੀ ਪੜ੍ਹੋ: ਭਾਰਤੀ ਮੂਲ ਦੀ ਪ੍ਰਾਣਵੀ ਗੁਪਤਾ ਬਣੀ ਸਭ ਤੋਂ ਘੱਟ ਉਮਰ ਦੀ ਯੋਗਾ ਇੰਸਟ੍ਰਕਟਰ

ਪੁਲਿਸ ਨੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਨੋਟਿਸ ਜਾਰੀ ਕਰ ਹਥਿਆਰਾਂ ਦੇ ਵੇਰਵੇ ਮੰਗੇ ਸਨ। ਇਸ ਤੋਂ ਬਾਅਦ ਉਹਨਾਂ ਦੇ ਲਾਇਸੈਂਸ ਰੱਦ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਪ੍ਰਸ਼ਾਸਨ ਵਲੋਂ ਇਹ ਲਾਇਸੈਂਸ ਸੈਲਫ ਡਿਫੈਂਸ ਲਈ ਜਾਰੀ ਕੀਤੇ ਗਏ ਸਨ। ਇਹਨਾਂ ਦੀ ਵਰਤੋਂ ਬਤੌਰ ਸੁਰੱਖਿਆ ਕਰਮਚਾਰੀ ਨਹੀਂ ਕੀਤੀ ਜਾ ਸਕਦੀ।