ਡਿਵਾਈਡਰ ਨਾਲ ਟਕਰਾਈ ਬੱਸ, 2 ਦੀ ਮੌਤ: ਡਰਾਈਵਰ ਨੂੰ ਨੀਂਦ ਆਉਣ ਕਾਰਨ ਵਾਪਰਿਆ ਹਾਦਸਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਬੱਸ 'ਚ ਸਨ 40 ਸਵਾਰੀਆਂ

photo

 

ਰਾਜਸਥਾਨ ; ਭਰਤਪੁਰ 'ਚ ਨੈਸ਼ਨਲ ਹਾਈਵੇ-21 ਖੇਡਲੀ ਮੋਡ ਚੌਕੀ ਨੇੜੇ ਯਾਤਰੀਆਂ ਨਾਲ ਭਰੀ ਇਕ ਸਲੀਪਰ ਬੱਸ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ਵਿੱਚ ਅੱਧੀ ਦਰਜਨ ਸਵਾਰੀਆਂ ਜ਼ਖ਼ਮੀ ਹੋ ਗਈਆਂ ਜਦਕਿ ਦੋ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਖੇੜੀ ਮੋੜ ਚੌਂਕੀ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ, ਜਦਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੋਰਚਰੀ 'ਚ ਰਖਵਾਇਆ ਗਿਆ ਹੈ, ਜਿੱਥੇ ਪੁਲਿਸ ਵੱਲੋਂ ਉਨ੍ਹਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ।

ਬੱਸ ਆਗਰਾ ਤੋਂ ਜੈਪੁਰ ਜਾ ਰਹੀ ਸੀ, ਜਿਸ ਵਿੱਚ 40 ਦੇ ਕਰੀਬ ਸਵਾਰੀਆਂ ਸਨ। ਖੇਡਲੀ ਮੋੜ ਨੇੜੇ ਬੱਸ ਡਰਾਈਵਰ ਨੂੰ ਅਚਾਨਕ ਨੀਂਦ ਆ ਗਈ ਅਤੇ ਬੱਸ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ। ਅਚਾਨਕ ਵਾਪਰੇ ਇਸ ਹਾਦਸੇ ਕਾਰਨ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਬੱਸ ਵਿੱਚ ਬੈਠੀਆਂ ਸਵਾਰੀਆਂ ਵਿੱਚ ਹਾਹਾਕਾਰ ਮੱਚ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਖੇੜੀ ਮੋੜ ਚੌਕੀ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮੌਕੇ 'ਤੇ ਮੌਜੂਦ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਬਾਹਰ ਕੱਢਣ ਤੋਂ ਬਾਅਦ ਅੱਧੀ ਦਰਜਨ ਦੇ ਕਰੀਬ ਜ਼ਖਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ। 

ਉਕਤ ਦੋਵੇਂ ਮ੍ਰਿਤਕਾਂ ਨੂੰ ਪੋਸਟਮਾਰਟਮ ਲਈ ਭੁਸਾਵਰ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਮ੍ਰਿਤਕ ਦੀ ਪਛਾਣ ਗੌਤਮ ਵਾਸੀ ਛਤਰਪੁਰ ਜ਼ਿਲ੍ਹਾ ਮੈਨਪੁਰੀ ਵਜੋਂ ਹੋਈ ਹੈ, ਜਦਕਿ ਦੂਜੇ ਮ੍ਰਿਤਕ ਦੀ ਪਛਾਣ ਵੈਭਵ ਵਾਸੀ ਨੋਇਡਾ ਵਜੋਂ ਹੋਈ ਹੈ। ਮ੍ਰਿਤਕਾਂ ਦੇ ਵਾਰਸਾਂ ਦੇ ਆਉਣ ਤੋਂ ਬਾਅਦ ਹੀ ਲਾਸ਼ਾਂ ਦੇ ਪੋਸਟਮਾਰਟਮ ਦੀ ਕਾਰਵਾਈ ਕੀਤੀ ਜਾਵੇਗੀ।