ਆਪ ਨੇ ਕੁਮਾਰ ਵਿਸ਼ਵਾਸ ਨੂੰ ਰਾਜਸਥਾਨ ਦੇ ਇੰਚਾਰਜ ਅਹੁਦੇ ਤੋਂ ਹਟਾਇਆ
ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਕੁਮਾਰ ਵਿਸ਼ਵਾਸ ਨੂੰ ਰਾਜਸਥਾਨ ਦੇ ਇੰਚਾਰਜ ਅਹੁਦੇ...
kumar vishvash
ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਕੁਮਾਰ ਵਿਸ਼ਵਾਸ ਨੂੰ ਰਾਜਸਥਾਨ ਦੇ ਇੰਚਾਰਜ ਅਹੁਦੇ ਤੋਂ ਹਟਾ ਦਿਤਾ ਹੈ। ਪਾਰਟੀ ਨੇਤਾ ਆਸ਼ੂਤੋਸ਼ ਨੇ ਪ੍ਰੈੱਸ ਕਾਂਨਫਰੰਸ ਵਿਚ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਜ਼ਿਕਰਯੋਗ ਹੈ ਕਿ ਮਈ 2017 ਵਿਚ ਕੁਮਾਰ ਵਿਸ਼ਵਾਸ ਨੂੰ ਰਾਜਸਥਾਨ ਦਾ ਇੰਚਾਰਜ ਬਣਾਇਆ ਗਿਆ ਸੀ
ਪਰ ਹੁਣ ਕੁਮਾਰ ਦੀ ਜਗ੍ਹਾ ਦੀਪਕ ਬਾਜਪਾਈ ਨੂੰ ਰਾਜਸਥਾਨ ਦਾ ਨਵਾਂ ਇੰਚਾਰਜ ਬਣਾਇਆ ਗਿਆ ਹੈ। ਪਾਰਟੀ ਨੇਤਾ ਆਸ਼ੂਤੋਸ਼ ਨੇ ਪ੍ਰੈੱਸ ਕਾਂਨਫਰੰਸ ਦੌਰਾਨ ਕਿਹਾ ਕਿ ਕੁਮਾਰ ਵਿਸ਼ਵਾਸ ਨੂੰ ਲੈ ਕੇ ਪੀਐਸੀ ਦੀ ਬੈਠਕ ਵਿਚ ਇਹ ਫ਼ੈਸਲਾ ਲਿਆ ਗਿਆ ਹੈ। ਪਾਰਟੀ ਨੇ ਰਾਜਸਥਾਨ ਵਿਚ ਪੂਰੇ ਦਮ ਨਾਲ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ।