ਕਰਨਾਟਕ :  ਸੋਸ਼ਲ ਮੀਡੀਆ 'ਤੇ ਕਾਂਗਰਸੀ ਉਮੀਦਵਾਰਾਂ ਦੀ ਫ਼ੈਲਾਈ ਜਾ ਰਹੀ ਹੈ ਫ਼ਰਜੀ ਸੂਚੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਰਨਾਟਕ ਵਿਚ ਵਿਧਾਨ ਸਭਾ ਚੋਣਾਂ ਲਈ ਤਿਆਰੀ ਤੇਜ਼ ਹੋ ਗਈ ਹੈ। ਸਿਆਸੀ ਪਾਰਟੀਆਂ ਲਗਾਤਾਰ ਵੋਟਰਾਂ ਨੂੰ ਅਪਣੇ ਵਲ ਖਿਚਣ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਣਾ...

congress party

ਕਰਨਾਟਕ ਵਿਚ ਵਿਧਾਨ ਸਭਾ ਚੋਣਾਂ ਲਈ ਤਿਆਰੀ ਤੇਜ਼ ਹੋ ਗਈ ਹੈ। ਸਿਆਸੀ ਪਾਰਟੀਆਂ ਲਗਾਤਾਰ ਵੋਟਰਾਂ ਨੂੰ ਅਪਣੇ ਵਲ ਖਿਚਣ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀਆਂ ਹਨ। ਇਸ ਦੌਰਾਨ ਪਿਛਲੇ ਕੁੱਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਕਾਂਗਰਸ ਦੇ ਉਮੀਦਵਾਰਾਂ ਦੀ ਇਕ ਸੂਚੀ ਲਗਾਤਾਰ ਵਾਇਰਲ ਹੋ ਰਹੀ ਸੀ ਜਿਸ ਸਬੰਧੀ ਪਾਰਟੀ ਨੇ ਹੁਣ ਸਫ਼ਾਈ ਦਿਤੀ ਹੈ। ਕਾਂਗਰਸ ਨੇ ਸੋਸ਼ਲ ਮੀਡੀਆ ਉਤੇ ਸਾਂਝੀ ਕੀਤੀ ਜਾ ਰਹੀ ਪਾਰਟੀ ਉਮੀਦਵਾਰਾਂ ਦੀ ਸੂਚੀ ਨੂੰ ਫਰਜੀ ਦਸ ਕੇ ਇਸ ਖ਼ਬਰ ਨੂੰ ਖ਼ਾਰਜ ਕਰ ਦਿਤਾ ਹੈ।

ਪਾਰਟੀ ਦੇ ਮੁੱਖ ਸਕੱਤਰ ਅਤੇ ਕਰਨਾਟਕ ਮਾਮਲਿਆਂ ਦੇ ਇੰਚਾਰਜ ਸੀ ਵੇਣੂਗੋਪਾਲ ਨੇ ਕਿਹਾ,‘‘ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਇਹ ਫ਼ਰਜ਼ੀ ਪ੍ਰੈੱਸ ਇਸ਼ਤਿਹਾਰ ਹੈ ਅਤੇ ਏਆਈਸੀਸੀ ਨੇ ਕੋਈ ਪ੍ਰੈੱਸ ਇਸ਼ਤਿਹਾਰ ਜਾਰੀ ਨਹੀਂ ਕੀਤਾ ਹੈ। ਤੁਹਾਨੂੰ ਦਸ ਦੇਈਏ ਕਿ ਕਰਨਾਟਕ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਮੰਗਲਵਾਰ ਨੂੰ ਕਾਂਗਰਸ ਦੀ ਸਕਰੀਨਿੰਗ ਕਮੇਟੀ ਦੀ ਬੈਠਕ ਹੋਈ, ਜਿਸ ਵਿਚ 12 ਮਈ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੰਭਾਵੀ ਉਮੀਦਵਾਰਾਂ ਨੂੰ ਲੈ ਕੇ ਚਰਚਾ ਕੀਤੀ ਗਈ। ਸਕਰੀਨਿੰਗ ਕਮੇਟੀ ਉਮੀਦਵਾਰਾਂ ਦੀ ਸਿਫ਼ਾਰਸ਼ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੂੰ ਕਰੇਗੀ, ਜਿਸ ਦੇ ਮੁੱਖੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਹਨ।

ਜ਼ਿਕਰਯੋਗ ਹੈ ਕਿ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਕੁਲ 224 ਵਿਧਾਨ ਸਭਾ ਸੀਟਾਂ ਵਿਚੋਂ ਅਪਣੇ 72 ਉਮੀਦਵਾਰਾਂ ਦਾ ਐਲਾਨ ਕਰ ਦਿਤਾ ਹੈ। ਬੀਤੇ ਦਿਨੀਂ ਨਵੀਂ ਦਿੱਲੀ ਵਿਚ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਵਿਚ ਉਮੀਦਵਾਰਾਂ ਦੇ ਨਾਮ ਫ਼ਾਈਨਲ ਕੀਤੇ ਗਏ ਸਨ। ਦਸ ਦੇਈਏ ਕਿ ਸੂਬੇ ਦੀਆਂ 224 ਵਿਧਾਨ ਸਭਾ ਸੀਟਾਂ 'ਤੇ 12 ਮਈ ਨੂੰ ਵੋਟਾਂ ਪੈਣੀਆਂ ਹਨ। ਜਦੋਂ ਕਿ ਵੋਟਾਂ ਦੀ ਗਿਣਤੀ 15 ਮਈ ਨੂੰ ਹੋਵੇਗੀ। ਰਾਜ ਵਿਚ ਚੋਣ ਜ਼ਾਬਤਾ ਲਾਗੂ ਹੈ,  ਜਿਸ ਦੇ ਚਲਦੇ ਕਮਿਸ਼ਨ ਦੀ ਟੀਮ ਵਧੀਆ ਢੰਗ ਨਾਲ ਨੇਪਰੇ ਚਾੜ੍ਹੇਗੀ।