ਸੀਐੱਮ ਕੇਜਰੀਵਾਲ ਨੇ 'ਲੌਕਡਾਊਨ' ਨੂੰ 30 ਅਪ੍ਰੈਲ ਤੱਕ ਵਧਾਉਂਣ ਦੀ ਪੀਐੱਮ ਮੋਦੀ ਨੂੰ ਕੀਤੀ ਅਪੀਲ
ਕਰੋਨਾ ਦੇ ਕਾਰਨ ਦੇਸ਼ ਵਿਚ 21 ਦਿਨ ਦਾ ਲੌਕਡਾਊਨ ਲਗਾਇਆ ਹੋਇਆ ਹੈ ਪਰ ਹੁਣ ਇਸ ਲੌਕਡਾਊਨ ਦੇ ਦਿਨ ਪੂਰੇ ਹੋਣ ਵਾਲੇ ਹਨ ਪਰ ਹਲਾਤ ਪਹਿਲਾਂ ਨਾਲੋਂ ਵੀ ਗੰਭੀਰ ਹੋ ਚੁੱਕੇ ਹਨ।
ਨਵੀਂ ਦਿੱਲੀ : ਕਰੋਨਾ ਵਾਇਰਸ ਦੇ ਕਾਰਨ ਦੇਸ਼ ਵਿਚ 21 ਦਿਨ ਦਾ ਲੌਕਡਾਊਨ ਲਗਾਇਆ ਹੋਇਆ ਹੈ ਪਰ ਹੁਣ ਇਸ ਲੌਕਡਾਊਨ ਦੇ ਦਿਨ ਪੂਰੇ ਹੋਣ ਵਾਲੇ ਹਨ ਅਤੇ ਹਾਲਾਤ ਪਹਿਲਾਂ ਨਾਲੋਂ ਵੀ ਗੰਭੀਰ ਹੋ ਚੁੱਕੇ ਹਨ। ਜਿਸ ਨੂੰ ਦੇਖਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀਡੀਓ ਕਾਂਫਰੰਸਿੰਗ ਦੇ ਜ਼ਰੀਏ ਇਸ ਲੌਕਡਾਊਨ ਨੂੰ 30 ਅਪ੍ਰੈਲ ਤੱਕ ਲਾਗੂ ਰੱਖਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਹੈ ਕਿ ਜੇਕਰ ਰਾਜਾਂ ਦੀਆਂ ਸਰਕਾਰਾਂ ਹੀ ਇਸ ਨੂੰ ਲਾਗੂ ਕਰਨ ਦਾ ਫੈਸਲਾ ਲੈਣ ਤਾਂ ਇਹ ਜਿਆਦਾ ਕਾਰਗਰ ਸਿੱਧ ਨਹੀਂ ਹੋਵੇਗਾ। ਇਸ ਲਈ ਰਾਸ਼ਟਰੀ ਸਤਰ ਤੇ ਇਹ ਫੈਸਲਾ ਲੈਣ ਦੀ ਲੋੜ ਹੈ। ਇਸ ਦੇ ਨਾਲ ਹੀ ਕੇਜਰੀਵਲ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਤਰ੍ਹਾਂ ਸਰਕਾਰ ਵੱਲੋਂਂ ਲੋਕਾਂ ਨੂੰ ਢਿੱਲ ਦਿੱਤੀ ਵੀ ਗਈ ਤਾਂ ਇਹ ਗੱਲ ਨੂੰ ਧਿਆਨ ਵਿਚ ਰੱਖਿਆ ਜਾਵੇ ਕਿ ਟ੍ਰਾਂਸਪੋਰਟ ਤੇ ਪੂਰੀ ਤਰ੍ਹਾਂ ਪਾਬੰਦੀ ਰਹਿਣੀ ਚਾਹੀਦੀ ਹੈ।
ਦੱਸ ਦੱਈਏ ਕਿ ਇਸ ਤੋਂ ਪਹਿਲਾਂ ਵੀ ਕਈ ਰਾਜਾਂ ਦੀਆਂ ਸਰਕਾਰਾਂ ਨੇ ਕੇਂਦਰ ਨੂੰ ਇਸ ਲੌਕਡਾਊਨ ਨੂੰ ਵਧਾਉਂਣ ਦੀ ਅਪੀਲੀ ਕੀਤੀ ਹੈ। ਉੱਥੇ ਹੀ ਓਡੀਸਾ ਵਿਚ ਤਾਂ ਪਹਿਲਾਂ ਹੀ ਇਸ ਲੌਕਡਾਊਨ ਨੂੰ ਵਧਾਉਂਣ ਦਾ ਫੈਸਲਾ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਵੱਖ-ਵੱਖ ਵਿਰੋਧੀ ਪਾਰਟੀਆਂ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਦੇ ਹਲਾਤਾਂ ਦੀ ਗੰਭੀਰਤਾ ਨੂੰ ਦੇਖਦਿਆਂ ਇਸ ਲੌਕਡਾਊਨ ਵਧਾਉਂਣ ਲਈ ਕਹਿ ਚੁੱਕੀਆਂ ਹਨ।
ਦੱਸ ਦੱਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਸ ਲੌਕਡਾਊਨ ਦੇ ਮਾਮਲੇ ਨੂੰ ਲੈ ਕੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੱਲਬਾਤ ਵੀ ਕੀਤੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।