ਮਹਿਲਾ ਪੁਲਿਸ ਅਧਿਕਾਰੀ ਨੇ ਭੁੱਖੀ ਔਰਤ ਨੂੰ ਹੱਥੀਂ ਖਵਾਇਆ ਖਾਣਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਦੇਸ਼ ਵਿਚ ਲੌਕਡਾਊਨ ਕੀਤਾ ਹੋਇਆ ਹੈ।

Photo

ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਦੇਸ਼ ਵਿਚ ਲੌਕਡਾਊਨ ਕੀਤਾ ਹੋਇਆ ਹੈ। ਲੋਕ ਅਪਣਿਆਂ ਘਰਾਂ ਵਿਚੋਂ ਨਹੀਂ ਨਿਕਲ ਰਹੇ ਹਨ ਅਤੇ ਉੱਥੇ ਹੀ ਕੁਝ ਲੋਕ ਅਜਿਹੇ ਵੀ ਹਨ, ਜਿਨ੍ਹਾਂ ਕੋਲ ਰਹਿਣ ਲਈ ਨਾ ਤਾਂ ਘਰ ਹੈ ਅਤੇ ਨਾ ਹੀ ਖਾਣਾ ਹੈ। ਅਜਿਹੇ ਵਿਚ ਪ੍ਰਸ਼ਾਸਨ ਅਤੇ ਪੁਲਿਸ ਕਰਮਚਾਰੀ ਵੱਖ-ਵੱਖ ਥਾਵਾਂ ‘ਤੇ ਜਾ ਕੇ ਆਮ ਲੋਕਾਂ ਦੀ ਮਦਦ ਕਰ ਰਹੇ ਹਨ।

ਪੁਲਿਸ ਸਥਾਨਕ ਲੋਕਾਂ ਦੀ ਮਦਦ ਤੋਂ ਲੈ ਕੇ ਗਰੀਬ ਦਿਹਾੜੀ ਮਜ਼ਦੂਰਾਂ ਦੇ ਪਰਿਵਾਰਾਂ ਤੱਕ ਖਾਣੇ ਦਾ ਸਮਾਨ ਪਹੁੰਚਾ ਰਹੀ ਹੈ। ਉੱਥੇ ਹੀ ਲੌਕਡਾਊਨ ਦੌਰਾਨ ਪੁਲਿਸ ਦਾ ਚੰਗਾ ਰੂਪ ਦੇਖਣ ਨੂੰ ਮਿਲਿਆ ਹੈ। ਅਜਿਹਾ ਹੀ ਇਕ ਵੀਡੀਓ ਇਹਨੀਂ ਦਿਨੀਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਲੋਕ ਖ਼ਾਕੀ ਨੂੰ ਸਲਾਮ ਕਰ ਰਹੇ ਹਨ।

ਇਸ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਇਹ ਮਹਿਲਾ ਪੁਲਿਸ ਕਰਮਚਾਰੀ ਇਕ ਗਰੀਬ ਔਰਤ ਨੂੰ ਅਪਣੇ ਹੱਥੀਂ ਖਾਣਾ ਖਵਾ ਰਹੀ ਹੈ। ਲੋਕਾਂ ਨੂੰ ਇਹ ਵੀਡੀਓ ਕਾਫੀ ਪਸੰਦ ਵੀ ਆ ਰਿਹਾ ਹੈ। ਕਈ ਲੋਕਾਂ ਦਾ ਕਹਿਣਾ ਹੈ ਕਿ ਇਸ ਵੀਡੀਓ ਨੇ ਉਹਨਾਂ ਦੀਆਂ ਅੱਖਾਂ ਵਿਚ ਹੰਝੂ ਲਿਆ ਦਿੱਤੇ।

ਇਹ ਵੀਡੀਓ ਗੀਤਕਾਰ ਮਨੋਜ ਮੁੰਤਸ਼ਿਰ ਨੇ ਅਪਣੇ ਟਵਿਟਰ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਉਹਨਾਂ ਨੇ ਕਿਹਾ, ‘ਮੈਂ ਇਹਨਾਂ ਪੁਲਿਸ ਵਾਲਿਆਂ ਦੀ ਜ਼ੁਬਾਨ ਨਹੀਂ ਸਮਝ ਸਕਿਆ...ਪਰ ਇੰਨਾ ਸਮਝ ਗਿਆ ਕਿ ਵਰਦੀ ਪਹਿਨਦੇ ਹੋਏ ਇਹਨਾਂ ਨੇ ਜੋ ਸਹੁੰ ਚੁੱਕੀ ਸੀ, ਉਹ ਇਹਨਾਂ ਨੂੰ ਜ਼ੁਬਾਨੀ ਯਾਦ ਹੈ’।