ਕੋਰੋਨਾ ਦਾ ਕਹਿਰ: ਭੋਪਾਲ 'ਚ ਇਕ ਦਿਨ ਵਿਚ 56 ਕੋਰੋਨਾ ਮਰੀਜ਼ਾਂ ਦੀਆਂ ਲਾਸ਼ਾਂ ਦਾ ਕੀਤਾ ਗਿਆ ਸਸਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸ਼ਮਸ਼ਾਨ ਘਾਟ ਅਤੇ ਕਬਰਸਤਾਨਾਂ ਵਿਚ ਜਗ੍ਹਾ ਦੀ ਘਾਟ ਕਾਰਨ ਲੋਕਾਂ ਨੂੰ ਸਸਕਾਰ ਕਰਨ ਲਈ ਕਰਨਾ ਪੈ ਰਿਹਾ ਇੰਤਜ਼ਾਰ

corona death

ਭੋਪਾਲ: ਮੱਧ ਪ੍ਰਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਕੋਰੋਨਾ ਕਾਰਨ ਹੋਈਆਂ ਮੌਤਾਂ ਨਾਲ ਸ਼ਮਸ਼ਾਨ ਘਾਟ ਅਤੇ ਕਬਰਸਤਾਨਾਂ ਵਿਚ ਜਗ੍ਹਾ ਦੀ ਘਾਟ ਕਾਰਨ ਲੋਕਾਂ ਨੂੰ  ਭੋਪਾਲ ਵਿਚ ਸਸਕਾਰ ਕਰਨ ਲਈ ਇੰਤਜ਼ਾਰ ਕਰਨਾ ਪੈ ਰਿਹਾ ਹੈ।

ਲਾਸ਼ਾਂ ਦੇ ਸਸਕਾਰ ਲਈ ਲੱਕੜ ਦੀ ਘਾਟ ਹੋਣ ਦੀ ਵੀ ਗੱਲ ਵੀ ਸਾਹਮਣੇ ਆ ਰਹੀ ਹੈ।  ਰਾਜਧਾਨੀ ਵਿਚ ਸ਼ਨੀਵਾਰ ਨੂੰ 56 ਕੋਰੋਨਾ ਸੰਕਰਮਿਤ ਲਾਸ਼ਾਂ  ਸ਼ਮਸ਼ਾਨ ਘਾਟ ਅਤੇ ਕਬਰਸਤਾਨ ਵਿੱਚ ਪਹੁੰਚੀਆਂ। ਕੋਰੋਨਾ ਨਾਲ ਮਰਨ ਵਾਲਿਆਂ ਦੀਆਂ ਲਾਸ਼ਾਂ ਦੀ ਇਹ ਸਭ ਤੋਂ ਵੱਧ ਸੰਖਿਆ ਹੈ ਜੋ ਕਿਸੇ ਸ਼ਮਸ਼ਾਨ ਘਾਟ ਅਤੇ ਕਬਰਸਤਾਨ ਪਹੁੰਚੀਆਂ ਹੋਣ।