ਰੋਪਵੇਅ ਹਾਦਸਾ: ਦੋ ਦੀ ਮੌਤ, ਕਈ ਲੋਕ ਅਜੇ ਵੀ ਟ੍ਰਾਲੀ ਵਿਚ ਫਸੇ, ਬਚਾਅ ਕਾਰਜ ਜਾਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਹਾਦਸੇ ਤੋਂ ਬਾਅਦ ਰੋਪਵੇਅ ਮੈਨੇਜਰ ਅਤੇ ਹੋਰ ਕਰਮਚਾਰੀ ਮੌਕੇ ਤੋਂ ਫਰਾਰ ਹੋ ਗਏ।

At least 2 dead in Jharkhand cable car accident


ਦੇਵਘਰ:  ਝਾਰਖੰਡ ਦੇ ਦੇਵਘਰ 'ਚ ਤ੍ਰਿਕੂਟ ਪਹਾੜੀਆਂ 'ਤੇ ਕਈ ਰੋਪਵੇਅ ਟ੍ਰਾਲੀਆਂ ਇਕ-ਦੂਜੇ ਨਾਲ ਟਕਰਾ ਗਈਆਂ, ਜਿਸ ਕਾਰਨ 2 ਲੋਕਾਂ ਦੀ ਮੌਤ ਹੋ ਗਈ ਅਤੇ ਕੱਲ੍ਹ ਦੇ ਹਾਦਸੇ ਤੋਂ ਬਾਅਦ ਵੀ ਅੱਜ ਦੁਪਹਿਰ ਤੱਕ 12 ਤੋਂ ਘੱਟ ਕੈਬਿਨਾਂ 'ਚ 48 ਲੋਕ ਫਸੇ ਹੋਏ ਹਨ, ਜਿਨ੍ਹਾਂ ਨੂੰ ਬਚਾਉਣ ਦਾ ਕੰਮ ਚੱਲ ਰਿਹਾ ਹੈ। ਡੀਸੀ ਨੇ ਦੋ ਲੋਕਾਂ ਦੀ ਮੌਤ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ।

At least 2 dead in Jharkhand cable car accident

ਜ਼ਖਮੀਆਂ ਨੂੰ ਇਲਾਜ ਲਈ ਦੇਵਘਰ ਸਦਰ ਹਸਪਤਾਲ ਭੇਜਿਆ ਗਿਆ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਘਟਨਾ ਤਕਨੀਕੀ ਖਰਾਬੀ ਕਾਰਨ ਵਾਪਰੀ ਜਾਪਦੀ ਹੈ, ਜਿਸ ਕਾਰਨ ਕੇਬਲ ਕਾਰਾਂ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਕਈ ਲੋਕ ਜ਼ਖਮੀ ਵੀ ਹੋਏ ਹਨ। ਹਵਾਈ ਸੈਨਾ ਦਾ ਹੈਲੀਕਾਪਟਰ ਸਵੇਰ ਤੋਂ ਬਚਾਅ ਕਾਰਜ ਲਈ ਪਹੁੰਚ ਗਿਆ ਹੈ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਹਾਦਸੇ ਤੋਂ ਬਾਅਦ ਰੋਪਵੇਅ ਮੈਨੇਜਰ ਅਤੇ ਹੋਰ ਕਰਮਚਾਰੀ ਮੌਕੇ ਤੋਂ ਫਰਾਰ ਹੋ ਗਏ। ਹਾਦਸੇ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

At least 2 dead in Jharkhand cable car accident

ਅਧਿਕਾਰੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਕੇਬਲ ਕਾਰ ਤੋਂ ਛਾਲ ਮਾਰਨ ਦੀ ਕੋਸ਼ਿਸ਼ ਕਰਦੇ ਹੋਏ ਪਤੀ-ਪਤਨੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਉਹਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦੇਵਘਰ ਦੇ ਡਿਪਟੀ ਕਮਿਸ਼ਨਰ ਮੰਜੂਨਾਥ ਭਜੰਤਰੀ ਨੇ ਦੱਸਿਆ ਕਿ ਬਚਾਅ ਕਾਰਜ ਲਈ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨਡੀਆਰਐੱਫ) ਦੀ ਟੀਮ ਨੂੰ ਮੌਕੇ 'ਤੇ ਤਾਇਨਾਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸਥਾਨਕ ਲੋਕ ਵੀ ਬਚਾਅ ਕਾਰਜ ਵਿਚ ਐਨਡੀਆਰਐਫ ਦੀ ਮਦਦ ਕਰ ਰਹੇ ਹਨ।

At least 2 dead in Jharkhand cable car accident

ਲੋਕਾਂ ਨੂੰ ਅਫ਼ਵਾਹਾਂ ਨਾ ਫੈਲਾਉਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ, ‘‘ਸਥਿਤੀ ਪੂਰੀ ਤਰ੍ਹਾਂ ਕਾਬੂ ਵਿਚ ਹੈ। ਕੁਝ ਲੋਕ ਅਜੇ ਵੀ ਰੋਪਵੇਅ 'ਤੇ ਕੇਬਲ ਕਾਰਾਂ 'ਚ ਫਸੇ ਹੋਏ ਹਨ ਅਤੇ ਉਹਨਾਂ ਨੂੰ ਬਚਾਇਆ ਜਾ ਰਿਹਾ ਹੈ। ਸਾਰੇ ਸੈਲਾਨੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ। ਦੂਜੇ ਪਾਸੇ ਦੇਵਘਰ 'ਚ ਤ੍ਰਿਕੂਟ ਰੋਪਵੇਅ ਹਾਦਸੇ 'ਤੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਦੀ ਪ੍ਰਤੀਕਿਰਿਆ ਵੀ ਆਈ ਹੈ। ਉਹਨਾਂ ਕਿਹਾ ਹੈ ਕਿ ਉਹ ਤ੍ਰਿਕੂਟ ਰੋਪਵੇਅ ਹਾਦਸੇ 'ਚ ਜ਼ਖਮੀ ਹੋਏ ਪਰਿਵਾਰਕ ਮੈਂਬਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਨ।  ਐੱਨਡੀਆਰਐੱਫ ਦੀ ਟੀਮ ਤੋਂ ਇਲਾਵਾ ਫੌਜ ਦੇ ਜਵਾਨ ਵੀ ਐਤਵਾਰ ਤੋਂ ਦੇਵਘਰ ਦੇ ਤ੍ਰਿਕੂਟ ਰੋਪਵੇਅ 'ਤੇ ਫਸੇ ਲੋਕਾਂ ਨੂੰ ਕੱਢਣ ਲਈ ਪਹੁੰਚ ਚੁੱਕੇ ਹਨ। ਹੈਲੀਕਾਪਟਰ ਰਾਹੀਂ ਮਦਦ ਪਹੁੰਚਾਉਣ ਦੇ ਯਤਨ ਕੀਤੇ ਜਾ ਰਹੇ ਹਨ।