ਸੁਨੀਲ ਜਾਖੜ ਖ਼ਿਲਾਫ਼ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਕਾਰਵਾਈ, ਜਾਰੀ ਹੋਇਆ ਕਾਰਨ ਦੱਸੋ ਨੋਟਿਸ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਖ਼ਿਲਾਫ਼ ਕਾਂਗਰਸ ਅਨੁਸ਼ਾਸਨੀ ਕਮੇਟੀ ਨੇ ਵੱਡੀ ਕਾਰਵਾਈ ਕੀਤੀ ਹੈ।

Congress disciplinary committee issues notices to Sunil Jakhar

 

ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਖ਼ਿਲਾਫ਼ ਕਾਂਗਰਸ ਅਨੁਸ਼ਾਸਨੀ ਕਮੇਟੀ ਨੇ ਵੱਡੀ ਕਾਰਵਾਈ ਕੀਤੀ ਹੈ। ਕਾਂਗਰਸ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਪੰਜਾਬ ਦੇ ਸਾਬਕਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵਿਰੁੱਧ ਦਰਜ ਸ਼ਿਕਾਇਤਾਂ ਦੀ ਸੁਣਵਾਈ ਕੀਤੀ। ਕਮੇਟੀ ਨੇ ਸੁਨੀਲ ਜਾਖੜ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਹੈ, ਜਿਸ ਦਾ ਉਹਨਾਂ ਨੂੰ 7 ਦਿਨਾਂ ਵਿਚ ਜਵਾਬ ਦੇਣਾ ਹੋਵੇਗਾ।

Sunil Jakhar

ਦੱਸ ਦੇਈਏ ਕਿ ਜਾਖੜ ਨੂੰ ਇਹ ਨੋਟਿਸ ‘ਦਲਿਤ ਵਿਰੋਧੀ ਬਿਆਨ’ ਦੇਣ ਲਈ ਜਾਰੀ ਕੀਤਾ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਸੁਨੀਲ ਜਾਖੜ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਸਾਬਕਾ ਕਾਂਗਰਸ ਪ੍ਰਧਾਨ ’ਤੇ ਦਲਿਤਾਂ ਦੇ ਅਪਮਾਨ ਕਰਨ ਦੇ ਇਲਜ਼ਾਮ ਲਗਾਏ ਗਏ ਹਨ, ਜਿਸ ਦੇ ਚਲਦਿਆਂ ਕਈ ਆਗੂਆਂ ਵਲੋਂ ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ।

Sunil Jakhar

ਕਾਂਗਰਸ ਦੇ ਸੂਤਰਾਂ ਨੇ ਦੱਸਿਆ ਹੈ ਕਿ ਚੋਣਾਂ ਤੋਂ ਪਹਿਲਾਂ ਅਤੇ ਇਸ ਦੌਰਾਨ ਕੀਤੇ ਗਏ ਟਵੀਟ, ਬਿਆਨਾਂ ਅਤੇ ਇੰਟਰਵਿਊਜ਼ ਵਿਚ ਜਾਖੜ ਨੇ ਕਾਂਗਰਸ ਜਾਂ ਇਸ ਦੇ ਨੇਤਾਵਾਂ ਵਿਰੁੱਧ ਕੀ-ਕੀ ਬੋਲਿਆ, ਇਸ ਦਾ ਸਾਰਾ ਰਿਕਾਰਡ ਇਕੱਠਾ ਕੀਤਾ ਗਿਆ ਹੈ।

K. V. Thomas

ਇਸ ਤੋਂ ਇਲਾਵਾ ਕੇਰਲ ਦੇ ਸੀਨੀਅਰ ਨੇਤਾ ਕੇਵੀ ਥਾਮਸ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ। ਉਹਨਾਂ ਕੋਲੋਂ ਇਕ ਹਫ਼ਤੇ ਵਿਚ ਜਵਾਬ ਮੰਗਿਆ ਗਿਆ ਹੈ। ਹਾਈਕਮਾਂਡ ਦੀ ਰੋਕ ਦੇ ਬਾਵਜੂਦ ਸੀਪੀਐਮ ਦੇ ਸੈਮੀਨਾਰ ਵਿਚ ਸ਼ਾਮਲ ਹੋਣ ਲਈ ਕੇਵੀ ਥਾਮਸ ਨੂੰ ਨੋਟਿਸ ਜਾਰੀ ਕੀਤਾ ਗਿਆ।