ਅਵਾਰਾ ਕੁੱਤਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਅਦਾਲਤ ਨੇ ਯੂਪੀ ਸਰਕਾਰ ਤੋਂ ਮੰਗਿਆ ਜਵਾਬ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉਤਰ ਪ੍ਰਦੇਸ਼ ਵਿਚ ਅਵਾਰਾ ਕੁੱਤਿਆਂ ਦੀ ਸਮੱਸਿਆ 'ਤੇ ਗੰਭੀਰਤਾ ਦਿਖਾਉਂਦੇ ਹੋਏ ਇਲਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਸੂਬਾ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ ਕਿ ...

Allahabad High Court

ਲਖਨਊ, 11 ਮਈ : ਉਤਰ ਪ੍ਰਦੇਸ਼ ਵਿਚ ਅਵਾਰਾ ਕੁੱਤਿਆਂ ਦੀ ਸਮੱਸਿਆ 'ਤੇ ਗੰਭੀਰਤਾ ਦਿਖਾਉਂਦੇ ਹੋਏ ਇਲਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਸੂਬਾ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ ਕਿ ਇਸ ਸਮੱਸਿਆ ਨਾਲ ਨਿਪਟਣ ਲਈ ਉਹ ਕੀ ਯਤਨ ਕਰ ਰਹੀ ਹੈ। ਅਦਾਲਤ ਨੇ ਸੀਤਾਪੁਰ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਕਤ ਜਵਾਬ ਤਲਬ ਕੀਤਾ ਹੈ।

ਅਦਾਲਤ ਦਾ ਮੰਨਣਾ ਹੈ ਕਿ ਇਹ ਸਮੱਸਿਆ ਸਿਰਫ਼ ਸੀਤਾਪੁਰ ਹੀ ਨਹੀਂ ਬਲਕਿ ਪੂਰੇ ਸੂਬੇ ਦੀ ਹੈ। ਜਸਟਿਸ ਵਿਕਰਮ ਨਾਥ ਅਤੇ ਜਸਟਿੲਸ ਅਬਦੁਲ ਮੋਇਨ ਦੀ ਬੈਂਚ ਨੇ ਇਕ ਸਥਾਨਕ ਵਕੀਲ ਦੀ ਜਨਹਿਤ ਅਰਜ਼ੀ 'ਤੇ ਉਕਤ ਨਿਰਦੇਸ਼ ਦਿਤਾ। ਸਰਕਾਰ ਨੂੰ ਅਦਾਲਤ ਦੇ ਸਾਹਮਣੇ ਇਸ ਮਾਮਲੇ ਵਿਚ ਜਵਾਬ ਦੇਣ ਲਈ ਇਕ ਮਹੀਨੇ ਦਾ ਸਮਾਂ ਦਿਤਾ ਗਿਆ ਹੈ। ਸੁਣਵਾਈ ਦੀ ਅਗਲੀ ਤਰੀਕ ਚਾਰ ਜੁਲਾਈ ਤੈਅ ਕੀਤੀ ਗਈ ਹੇ।