ਵਾਦੀ ਵਿਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਛੇ ਅਤਿਵਾਦੀ ਹਲਾਕ
ਜੰਮੂ-ਕਸ਼ਮੀਰ ਵਿਚ ਅਤਿਵਾਦੀਆਂ ਨੇ ਇਕ ਵਾਰ ਫਿਰ ਘੁਸਪੈਠ ਦਾ ਯਤਨ ਕੀਤਾ ਪਰ ਸੁਰੱਖਿਆ ਬਲਾਂ ਨੇ ਇਸ ਨੂੰ ਨਾਕਾਮ ਕਰਦਿਆਂ ਛੇ ਅਤਿਵਾਦੀਆਂ ਨੂੰ ਮੌਤ ਦੇ ਘਾਟ ਉਤਾਰ ਦਿਤਾ।
Intrusion attempt in the valley failed
ਜੰਮੂ, 10 ਜੂਨ, ਜੰਮੂ-ਕਸ਼ਮੀਰ ਵਿਚ ਅਤਿਵਾਦੀਆਂ ਨੇ ਇਕ ਵਾਰ ਫਿਰ ਘੁਸਪੈਠ ਦਾ ਯਤਨ ਕੀਤਾ ਪਰ ਸੁਰੱਖਿਆ ਬਲਾਂ ਨੇ ਇਸ ਨੂੰ ਨਾਕਾਮ ਕਰਦਿਆਂ ਛੇ ਅਤਿਵਾਦੀਆਂ ਨੂੰ ਮੌਤ ਦੇ ਘਾਟ ਉਤਾਰ ਦਿਤਾ। ਫ਼ੌਜ ਦੇ ਬੁਲਾਰੇ ਨੇ ਦਸਿਆ ਕਿ ਕੁਪਵਾੜਾ ਜ਼ਿਲ੍ਹੇ ਦੇ ਕੇਰਨ ਸੈਕਟਰ ਵਿਚ ਕੰਟਰੋਲ ਰੇਖਾ ਲਾਗੇ ਜਵਾਨਾਂ ਨੇ ਸ਼ੱਕੀ ਗਤੀਵਿਧੀਆਂ ਵੇਖੀਆਂ ਅਤੇ ਘੁਸਪੈਠ ਕਰਨ ਵਾਲਿਆਂ ਨੂੰ ਲਲਕਾਰਿਆ।