ਕੋਰੋਨਾ ਨਾਲ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਦੇ ਪੀ.ਆਰ.ਓ. ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੋਰੋਨਾ ਵਾਇਰਸ ਦਾ ਕਹਿਰ ਦੇਸ਼ 'ਚ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਹਾਲਾਤ ਅਜਿਹੇ ਬਣ ਗਏ ਹਨ ਕਿ ਰੋਜ਼ਾਨਾ

Jama Masjid Shahi Imam Syed Ahmed Bukhari

ਨਵੀਂ ਦਿੱਲੀ, 10 ਜੂਨ: ਕੋਰੋਨਾ ਵਾਇਰਸ ਦਾ ਕਹਿਰ ਦੇਸ਼ 'ਚ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਹਾਲਾਤ ਅਜਿਹੇ ਬਣ ਗਏ ਹਨ ਕਿ ਰੋਜ਼ਾਨਾ 9 ਹਜ਼ਾਰ ਤੋਂ ਵਧੇਰੇ ਕੇਸ ਸਾਹਮਣੇ ਆ ਰਹੇ ਹਨ। ਰਾਜਧਾਨੀ ਦਿੱਲੀ ਵੀ ਕੋਰੋਨਾ ਦੀ ਮਾਰ ਤੋਂ ਨਹੀਂ ਬਚੀ। ਇਥੇ 31 ਹਜ਼ਾਰ ਤੋਂ ਵਧੇਰੇ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦਰਮਿਆਨ ਖ਼ਬਰ ਸਾਹਮਣੇ ਆਈ ਹੈ ਕਿ ਦਿੱਲੀ ਦੀ ਜਾਮਾ ਮਸੀਤ ਦੇ ਸ਼ਾਹੀ ਇਮਾਮ ਅਹਿਮਦ ਬੁਖਾਰੀ ਦੇ ਜਨ ਸੰਪਰਕ ਅਧਿਕਾਰੀ (ਪੀ. ਆਰ. ਓ.) ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਹੈ। ਬੁਖ਼ਾਰੀ ਦੇ ਪੀ. ਆਰ. ਓ. ਅਮਾਨਤੁੱਲਾ ਬੀਤੀ ਰਾਤ ਕੋਰੋਨਾ ਤੋਂ ਜੰਗ ਹਾਰ ਗਏ ਹਨ।

ਉਨ੍ਹਾਂ ਨੂੰ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਦਸਿਆ ਜਾ ਰਿਹਾ ਹੈ ਕਿ ਅਮਾਨਤੁੱਲਾ 'ਚ ਪਿਛਲੇ ਹਫਤੇ ਕੋਰੋਨਾ ਵਾਇਰਸ ਦੇ ਲੱਛਣ ਪਾਏ ਗਏ ਸਨ। ਇਸ ਤੋਂ ਬਾਅਦ ਅਮਾਨਤੁੱਲਾ ਨੂੰ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ ਪਰ ਉਹ ਕੋਰੋਨਾ ਤੋਂ ਜੰਗ ਹਾਰ ਗਏ ਅਤੇ ਮੰਗਲਵਾਰ ਦੇਰ ਰਾਤ ਉਨ੍ਹਾਂ ਦੀ ਮੌਤ ਹੋ ਗਈ।  (ਏਜੰਸੀ)