ਜ਼ੇਰੇ ਇਲਾਜ ਮਰੀਜ਼ਾਂ ਨਾਲੋਂ ਸਿਹਤਯਾਬ ਹੋਏ ਲੋਕਾਂ ਦੀ ਗਿਣਤੀ ਪਹਿਲੀ ਵਾਰ ਵਧੀ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੇ ਬਾਅਦ ਸਿਹਤਯਾਬ ਹੋਏ ਲੋਕਾਂ ਦੀ ਗਿਣਤੀ ਇਲਾਜ ਅਧੀਨ ਮਰੀਜ਼ਾਂ ਦੀ ਤੁਲਨਾ ਵਿਚ ਪਹਿਲੀ

Coronavirus

ਨਵੀਂ ਦਿੱਲੀ, 10 ਜੂਨ : ਦੇਸ਼ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੇ ਬਾਅਦ ਸਿਹਤਯਾਬ ਹੋਏ ਲੋਕਾਂ ਦੀ ਗਿਣਤੀ ਇਲਾਜ ਅਧੀਨ ਮਰੀਜ਼ਾਂ ਦੀ ਤੁਲਨਾ ਵਿਚ ਪਹਿਲੀ ਵਾਰ ਜ਼ਿਆਦਾ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਵਿਚ ਇਹ ਜਾਣਕਾਰੀ ਦਿਤੀ ਗਈ ਹੈ।  ਮੰਤਰਾਲੇ ਨੇ ਦਸਿਆ ਕਿ ਦੇਸ਼ ਵਿਚ ਹੁਣ ਵੀ 1,33,632 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਜਦਕਿ 1,35,205 ਲੋਕ ਸਿਹਤਯਾਬ ਹੋ ਗਏ ਹਨ ਅਤੇ ਇਕ ਮਰੀਜ਼ ਦੇਸ਼ ਛੱਡ ਕੇ ਚਲਾ ਗਿਆ ਹੈ। ਉਸ ਨੇ ਦਸਿਆ ਕਿ ਹਾਲੇ ਤਕ 48.99 ਫ਼ੀ ਸਦੀ ਮਰੀਜ਼ ਸਿਹਤਯਾਬ ਹੋ ਚੁਕੇ ਹਨ।

ਦਿੱਲੀ ਦੇ ਸਫ਼ਦਰਗੰਜ ਹਸਪਤਾਲ ਵਿਚ ਡਾ. ਨੀਰਜ ਗੁਪਤਾ ਨੇ ਕਿਹਾ ਕਿ ਅੰਕੜਿਆਂ ਮੁਤਾਬਕ ਵੱਧ ਤੋਂ ਵੱਧ ਮਰੀਜ਼ ਸਿਹਤਯਾਬ ਹੋ ਰਹੇ ਹਨ ਜੋ ਸੰਸਾਰ ਵਰਤਾਰੇ ਮੁਤਾਬਕ ਹੈ ਕਿ ਕੋਰੋਨਾ ਵਾਇਰਸ ਦੇ 80 ਫ਼ੀ ਸਦੀ ਤੋਂ ਵੱਧ ਮਰੀਜ਼ਾਂ ਵਿਚ ਬੀਮਾਰੀ ਦੇ ਮਾਮੂਲੀ ਲੱਛਣ ਦਿਸਣ ਦੀ ਸੰਭਾਵਨਾ ਹੁੰਦੀ ਹੈ ਅਤੇ ਉਹ 100 ਫ਼ੀ ਸਦੀ ਸਿਹਤਯਾਬ ਹੋ ਜਾਂਦੇ ਹਨ। 

ਗੁਪਤਾ ਨੇ ਕਿਹਾ, ‘ਭਾਰਤ ਦੇ ਉਨ੍ਹਾਂ ਲੋਕਾਂ ਨੂੰ ਉਮੀਦ ਮਿਲਣੀ ਚਾਹੀਦੀ ਹੈ ਜਿਨ੍ਹਾਂ ਨੂੰ ਬੀਮਾਰੀ ਕਾਰਨ ਮੌਤ ਦਾ ਡਰ ਹੈ ਪਰ ਨਾਲ ਹੀ ਉਨ੍ਹਾਂ ਨੂੰ ਬਹੁਤਾ ਖ਼ੁਸ਼ ਨਹੀਂ ਹੋਣਾ ਚਾਹੀਦਾ ਅਤੇ ਲੋਕਾਂ ਨੂੰ ਸਮਾਜਕ ਦੂਰੀ ਅਤੇ ਸਫ਼ਾਈ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਸੰਸਾਰ ਤੱਥਾਂ ਮੁਤਾਬਕ ਕੋਰੋਨਾ ਵਾਇਰਸ ਤੋਂ ਪੀੜਤ 20 ਫ਼ੀ ਸਦੀ ਮਰੀਜ਼ਾਂ ਨੂੰ ਹੀ ਹਸਪਤਾਲ ਵਿਚ ਭਰਤੀ ਕਰਾਏ ਜਾਣ ਦੀ ਲੋੜ ਪੈਂਦੀ ਹੈ। (ਏਜੰਸੀ)