Hydroxychloroquine ਦੇ ਨਿਰਯਾਤ 'ਤੇ ਪਾਬੰਦੀ ਹਟੀ, ਪਰ ਇਕ ਜ਼ਰੂਰੀ ਸ਼ਰਤ ਵੀ ਲਗਾਈ ਗਈ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਡੀ ਵੀ ਸਦਾਨੰਦ ਗੌੜਾ ਨੇ ਬੁੱਧਵਾਰ ਨੂੰ ਕਿਹਾ....

File

ਨਵੀਂ ਦਿੱਲੀ- ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਡੀ ਵੀ ਸਦਾਨੰਦ ਗੌੜਾ ਨੇ ਬੁੱਧਵਾਰ ਨੂੰ ਕਿਹਾ ਕਿ ਫਾਰਮਾਸਿਉਟੀਕਲ ਵਿਭਾਗ ਨੇ ਹਾਈਡ੍ਰੋਕਸਾਈਕਲੋਰੋਕਿਨ ਦੇ ਨਿਰਯਾਤ ‘ਤੇ ਲੱਗੀ ਰੋਕ ਹਟਾਉਣ ਲਈ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।

ਭਾਰਤ ਨੇ ਕੁਝ ਅਪਵਾਦਾਂ ਦੇ ਨਾਲ, 25 ਮਾਰਚ ਨੂੰ ਹਾਈਡਰੋਕਸਾਈਕਲੋਰੋਕਿਨ ਦੇ ਨਿਰਯਾਤ 'ਤੇ ਪਾਬੰਦੀ ਲਗਾਈ ਸੀ। ਕੁਝ ਭਾਗਾਂ ਦੀ ਰਾਏ ਸੀ ਕਿ ਇਸ ਦਵਾਈ ਦੀ ਵਰਤੋਂ ਕੋਰੋਨਾ ਵਾਇਰਸ ਦੇ ਇਲਾਜ ਲਈ ਕੀਤੀ ਜਾ ਸਕਦੀ ਹੈ।

 

 

4 ਅਪ੍ਰੈਲ ਨੂੰ ਇਸ ਦੇ ਨਿਰਯਾਤ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਸੀ। ਗੌੜਾ ਨੇ ਟਵਿੱਟਰ 'ਤੇ ਲਿਖਿਆ,' ਫਾਰਮਾਸਿਉਟੀਕਲ ਵਿਭਾਗ ਨੇ ਹਾਈਡਰੋਕਸਾਈਕਲੋਰੋਕਿਨ ਦੇ ਨਿਰਯਾਤ 'ਤੇ ਲੱਗੀ ਰੋਕ ਨੂੰ ਹਟਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਸੇਜ਼/ਐਕਸਪੋਰਟ ਓਰੀਐਂਡਡ ਇਕਾਈਆਂ (ਈਯੂਯੂ) ਨੂੰ ਛੱਡ ਕੇ, ਨਿਰਮਾਤਾਵਾਂ ਨੂੰ ਉਤਪਾਦਨ ਦਾ 20 ਪ੍ਰਤੀਸ਼ਤ ਘਰੇਲੂ ਬਜ਼ਾਰ ਨੂੰ ਸਪਲਾਈ ਕਰਨਾ ਪੈਂਦਾ ਹੈ।

ਉਨ੍ਹਾਂ ਨੇ ਕਿਹਾ ਕਿ ਡਾਇਰੈਕਟੋਰੇਟ ਜਨਰਲ ਆਫ ਵਿਦੇਸ਼ੀ ਵਪਾਰ ਨੂੰ ਇਸ ਸਬੰਧ ਵਿਚ ਰਸਮੀ ਨੋਟੀਫਿਕੇਸ਼ਨ ਜਾਰੀ ਕਰਨ ਲਈ ਕਿਹਾ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।