ਪਿਛਲੇ 24 ਘੰਟੇ 'ਚ ਦੇਸ਼ ਅੰਦਰ ਕਰੋਨਾ ਦੇ ਸਭ ਤੋਂ ਜ਼ਿਆਦਾ 11000 ਹਜ਼ਾਰ ਮਾਮਲੇ ਦਰਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਸਭ ਤੋਂ ਪ੍ਰਭਾਵਿਤ ਇਲਾਕਾ ਮਹਾਂਰਾਸ਼ਟਰ ਹੈ। ਜਿੱਥੇ ਪਿਛਲੇ 24 ਘੰਟੇ ਵਿਚ 3254 ਨਵੇਂ ਮਾਮਲੇ ਦਰਜ਼ ਹੋਏ ਹਨ।

Covid19

ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਦਾ ਕਹਿਰ ਜਾਰੀ ਹੈ, ਪਰ ਲੌਕਡਾਊਨ ਚ ਮਿਲੀ ਢਿਲ ਤੋਂ ਬਾਅਦ ਦੇਸ਼ ਚ ਕਰੋਨਾ ਵਾਇਰਸ ਦੇ ਕੇਸ ਕਾਫੀ ਤੇਜ਼ੀ ਨਾਲ ਵੱਧ ਰਹੇ ਹਨ। ਇਸੇ ਤਹਿਤ ਹੀ ਪਿਛਲੇ 24 ਘੰਟੇ ਵਿਚ ਸਭ ਤੋਂ ਵੱਧ 11000 ਕਰੋਨਾ ਕੇਸ ਦਰਜ਼ ਹੋਏ ਹਨ। ਇਸ ਤਰ੍ਹਾਂ ਜੂਨ ਦੇ 10 ਦਿਨਾਂ ਦੇ ਵਿਚ-ਵਿਚ ਦੇਸ਼ ਵਿਚ ਕਰੋਨਾ ਦੇ 96 ਹਜ਼ਾਰ ਨਵੇਂ ਮਾਮਲੇ ਦਰਜ਼ ਹੋਏ ਹਨ।

ਇਸੇ ਨਾਲ ਹੀ ਦੇਸ਼ ਵਿਚ ਕਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 2 ਲੱਖ 87 ਹਜ਼ਾਰ 155 ਹੋ ਗਈ ਹੈ। ਇਸ ਤੋਂ ਬਿਨਾ ਰਾਹਤ ਦੀ ਖਬਰ ਇਹ ਹੈ ਕਿ ਹੁਣ ਤੱਕ ਦੇਸ਼ ਵਿਚ ਕਰੋਨਾ ਵਾਇਰਸ ਨੂੰ ਮਾਤ ਦੇ ਕੇ 1,40,979 ਲੋਕ ਸਿਹਤਯਾਬ ਹੋਏ ਹਨ। ਜਿਸ ਤੋਂ ਬਾਅਦ ਦੇਸ਼ ਵਿਚ ਹੁਣ ਕਰੋਨਾ ਵਾਇਰਸ ਦੇ ਐਕਟਿਵ ਕੇਸਾਂ ਦੀ ਗਿਣਤੀ 1,38,054 ਹੈ।

ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਦੇਸ਼ ਚ ਲਗਭੱਗ 6326 ਲੋਕ ਸਿਹਤਯਾਬ ਹੋਏ ਹਨ। ਜਿਸ ਨਾਲ ਦੇਸ਼ ਵਿਚ ਰਿਕਵਰੀ ਰੇਟ ਲਗਭੱਗ 49 ਫੀਸਦੀ ਤੇ ਪਹੁੰਚ ਗਿਆ ਹੈ। ਦੱਸਣ ਯੋਗ ਹੈ ਕਿ ਦੇਸ਼ ਵਿਚ ਸਭ ਤੋਂ ਪ੍ਰਭਾਵਿਤ ਇਲਾਕਾ ਮਹਾਂਰਾਸ਼ਟਰ ਹੈ। ਜਿੱਥੇ ਪਿਛਲੇ 24 ਘੰਟੇ ਵਿਚ 3254 ਨਵੇਂ ਮਾਮਲੇ ਦਰਜ਼ ਹੋਏ ਹਨ।      

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।