ਦੇਸ਼ ਵਿਚ ਕੋਰੋਨਾ ਦੇ 91 ਹਜ਼ਾਰ ਨਵੇਂ ਮਾਮਲੇ, 3,403 ਲੋਕਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

 ਦੇਸ਼ ਵਿਚ ਹੁਣ ਤੱਕ 24,60,85,649 ਲੋਕਾਂ ਨੂੰ ਲੱਗ ਚੁੱਕੀ ਵੈਕਸੀਨ

Corona Virus

ਨਵੀਂ ਦਿੱਲੀ : ਭਾਰਤ( India) ਵਿਚ ਇਕ ਦਿਨ ਵਿਚ ਕੋਰੋਨਾ ਵਾਇਰਸ( Coronavirus )  ਦੇ 91,702 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਪੀੜਤਾਂ ਦੀ ਗਿਣਤੀ ਵਧ ਕੇ 2,92,74,823 ਹੋ ਗਈ।

 

 ਇਹ ਵੀ ਪੜ੍ਹੋ: ਪੰਜਾਬ ਦੇ ਨੌਜਵਾਨ ਦਾ ਗੈਂਗਸਟਰ ਬਣਨਾ 20-25 ਸਾਲ ਤੋਂ ਹੀ ਸ਼ੁਰੂ ਹੋਇਆ ਹੈ .......

ਉੱਥੇ ਹੀ ਪਿਛਲੇ 24 ਘੰਟਿਆਂ ਦੌਰਾਨ 3,403 ਲੋਕਾਂ ਦੀ ਵਾਇਰਸ( Coronavirus ) ਨਾਲ ਮੌਤ ਤੋਂ ਬਾਅਦ ਮ੍ਰਿਤਕਾਂ ਦਾ ਅੰਕੜਾ ਵੱਧ ਕੇ  3,63,079  ਹੋ ਗਿਆ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ’ਚ 61 ਦਿਨ ਬਾਅਦ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ ਹੁਣ 11,21,671  ਹੈ।          

 

 ਇਹ ਵੀ ਪੜ੍ਹੋ: ਖੇਡਾਂ ’ਚ ਮੱਲਾਂ ਮਾਰਨ ਵਾਲੀ ਅੰਤਰਰਾਸ਼ਟਰੀ ਖਿਡਾਰਨ ਹਰਦੀਪ ਕੌਰ ਖੇਤਾਂ 'ਚ ਮਜ਼ਦੂਰੀ ਕਰਨ ਲਈ ਮਜਬੂਰ

 ਦੇਸ਼ ਵਿਚ ਹੁਣ ਤੱਕ 24,60,85,649 ਲੋਕਾਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ।