ਪੈਟਰੋਲ ਦੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ, ਯੂਥ ਕਾਂਗਰਸ ਨੇ PM Modi ਤੇ ਮੰਤਰੀਆਂ ਨੂੰ ਭੇਜੇ ਸਾਈਕਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਮੱਠੀ ਪੈਣ ਦੇ ਨਾਲ ਹੀ ਲੋਕਾਂ ’ਤੇ ਮਹਿੰਗਾਈ ਦੀ ਮਾਰ ਸ਼ੁਰੂ ਹੋ ਗਈ ਹੈ।

Youth Congress sends cycles to Modi over fuel price rise

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਮੱਠੀ ਪੈਣ ਦੇ ਨਾਲ ਹੀ ਲੋਕਾਂ ’ਤੇ ਮਹਿੰਗਾਈ ਦੀ ਮਾਰ ਸ਼ੁਰੂ ਹੋ ਗਈ ਹੈ। ਵਧਦੀ ਮਹਿੰਗਾਈ ਖ਼ਿਲਾਫ਼ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਪ੍ਰਦਰਸ਼ਨ ਜਾਰੀ ਹਨ। ਇਸ ਦੌਰਾਨ ਕਾਂਗਰਸ (Congress) ਨੇ ਵੀ ਲਗਾਤਾਰ ਵਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ (Petrol Diesel Price) ਖ਼ਿਲਾਫ਼ ਪ੍ਰਦਰਸ਼ਨ ਕੀਤਾ।

ਹੋਰ ਪੜ੍ਹੋ: ਪਰਿਵਾਰ ਸਮੇਤ ਮੋਟਰਸਾਈਕਲ ਨਹਿਰ ’ਚ ਸੁੱਟਣ ਵਾਲੇ ਅਧਿਆਪਕ ਦੀ ਲਾਸ਼ ਮਿਲੀ, ਪੁੱਤਰ ਦੀ ਭਾਲ ਜਾਰੀ

ਕਾਂਗਰਸ ਆਗੂਆਂ ਵੱਲੋਂ ਵੱਖ-ਵੱਖ ਥਾਵਾਂ ’ਤੇ ਪੈਟਰੋਲ ਪੰਪਾਂ (Petrol pumps) ’ਤੇ ਪ੍ਰਦਰਸ਼ਨ ਕਰ ਰਹੇ ਹਨ। ਕਾਂਗਰਸ ਦਾ ਕਹਿਣਾ ਹੈ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੈਟਰੋਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਇਸ ਦੌਰਾਨ ਯੂਥ ਕਾਂਗਰਸ ( Youth Congress ) ਦੇ ਵਰਕਰਾਂ ਨੇ ਵਿਰੋਧ ਕਰਨ ਦਾ ਅਨੋਖਾ ਤਰੀਕਾ ਲੱਭਿਆ।

ਹੋਰ ਪੜ੍ਹੋ: ਕੇਬਲ ਓਪਰੇਟਰ ਤੋਂ ਗੈਂਗਸਟਰ ਬਣੇ ਕਾਲਾ ਜਠੇੜੀ ਦੇ ਨਿਸ਼ਾਨੇ 'ਤੇ ਕਿਉਂ ਆਇਆ ਪਹਿਲਵਾਨ ਸੁਸ਼ੀਲ ਕੁਮਾਰ?

ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) , ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅਤੇ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੂੰ ਸਾਈਕਲ (Bicycle) ਕੂਰੀਅਰ ਕੀਤੇ। ਯੂਥ ਕਾਂਗਰਸ ਦਾ ਕਹਿਣਾ ਹੈ ਕਿ ਪਿਛਲੇ 5 ਮਹੀਨਿਆਂ ਵਿਚ ਪੈਟਰੋਲ-ਡੀਜ਼ਲ 43 ਗੁਣਾ ਮਹਿੰਗੇ ਹੋ ਚੁੱਕੇ ਹਨ। ਕੇਂਦਰ ਸਰਕਾਰ ਨੂੰ ਇਹ ਕੀਮਤਾਂ ਵਾਪਸ ਲੈਣੀਆਂ ਚਾਹੀਦੀਆਂ ਹਨ।

ਹੋਰ ਪੜ੍ਹੋ: 16 ਸਾਲਾ ਬੱਚੇ ’ਤੇ ਗਰਮ ਸਰੀਏ ਤੇ ਚਿਮਟੇ ਨਾਲ ਤਸ਼ੱਦਦ ਕਰਦਾ ਸੀ ਡੇਰਾ ਸੰਚਾਲਕ, ਕੀਤਾ ਗ੍ਰਿਫ਼ਤਾਰ

ਪ੍ਰਦਰਸ਼ਨ ਦੌਰਾਨ ਕਾਂਗਰਸ ਆਰਥਕ ਸੁਸਤੀ, ਰਸੋਈ ਗੈਸ ਦੀਆਂ ਕੀਮਤਾਂ ਅਤੇ ਬੇਰੁਜ਼ਗਾਰੀ ਮੁੱਦੇ ’ਤੇ ਸਰਕਾਰ ਨੂੰ ਘੇਰ ਰਹੀ ਹੈ। ਕਾਂਗਰਸ ਨੇਤਾਵਾਂ (Congress leaders) ਦਾ ਕਹਿਣਾ ਹੈ ਕਿ ਮਹਿੰਗਾਈ ਖਿਲਾਫ਼ ਅੰਦੋਲਨ ਬਣਾਉਣਾ ਹੋਵੇਗਾ ਤਾਂ ਹੀ ਆਮ ਲੋਕਾਂ ਨੂੰ ਰਾਹਤ ਮਿਲੇਗੀ।