ਚਿਤਕਾਰਾ ਯੂਨੀਵਰਸਿਟੀ ਦੀ ਕੰਟੀਨ ਹੋਈ ਜਲ-ਥਲ! ਭਰੇ ਪਾਣੀ ਵਿਚ ਖਾਣਾ ਲੈਣ ਲਈ ਮਜਬੂਰ ਵਿਦਿਆਰਥੀ?
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਉ
ਚਿਤਕਾਰਾ ਯੂਨੀਵਰਸਿਟੀ ਤੋਂ ਇਕ ਵੀਡੀਉ ਬਹੁਤ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿਚ ਵਿਦਿਆਰਥੀ ਮੀਂਹ ਦੇ ਪਾਣੀ ਨਾਲ ਭਰੀ ਮੈੱਸ ਵਿਚ ਖਾਣਾ ਖਾਂਦੇ ਨਜ਼ਰ ਆ ਰਹੇ ਹਨ। ਕਈ ਯੂਜਰਜ਼ ਵਲੋਂ ਇਹ ਵੀਡੀਉ ਸੋਸ਼ਲ ਮੀਡੀਆ ਸਾਈਟ ਟਵਿੱਟਰ ਆਦਿ 'ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਉ ਵਿਚ ਦੇਖਿਆ ਜਾ ਸਕਦਾ ਹੈ ਕਿ ਲੜਕੇ ਇੰਸਟੀਚਿਊਟ ਵਿਚ ਪਾਣੀ ਨਾਲ ਭਰੀ ਕੰਟੀਨ ਵਿਚ ਹੀ ਖਾਣਾ ਖਾ ਰਹੇ ਹਨ।
ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਮੈਸ 'ਚ ਅਚਾਨਕ ਹੜ੍ਹ ਆਉਣ 'ਤੇ ਹੈਰਾਨੀ ਜ਼ਾਹਰ ਕਰਦੇ ਹੋਏ ਵੀਡੀਉ ਨੂੰ ਰੀਟਵੀਟ ਕੀਤਾ ਅਤੇ ਟਿੱਪਣੀ ਕੀਤੀ।
ਜ਼ਿਕਰਯੋਗ ਹੈ ਕਿ ਬੀਤੇ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਤੋਂ ਬਾਅਦ, ਹਰਿਆਣਾ ਦੇ ਅੰਬਾਲਾ, ਪਟਿਆਲਾ ਅਤੇ ਜਲੰਧਰ ਦੇ ਸਿਵਲ ਪ੍ਰਸ਼ਾਸਨ ਨੇ ਭਾਰਤੀ ਫ਼ੌਜ ਦੀ ਮਦਦ ਲਈ ਪਹੁੰਚ ਕੀਤੀ।
9 ਜੁਲਾਈ ਨੂੰ ਯੂਨੀਵਰਸਿਟੀ ਦੀ ਸਥਿਤੀ ਹਰ ਕਿਸੇ ਲਈ ਚਿੰਤਾਜਨਕ ਸੀ, ਜਿਸ ਕਾਰਨ ਫ਼ੌਜ ਨੇ ਚਿਤਕਾਰਾ ਯੂਨੀਵਰਸਿਟੀ ਤੋਂ ਵਿਦਿਆਰਥੀਆਂ ਨੂੰ ਕੱਢਣ ਲਈ ਬਚਾਅ ਮੁਹਿੰਮ ਚਲਾਈ। ਰਿਪੋਰਟਾਂ ਅਨੁਸਾਰ, ਫ਼ੌਜ ਦੇ ਬੁਲਾਰੇ ਨੇ ਕਿਹਾ ਕਿ "ਕੁੱਲ 910 ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ, ਅਤੇ ਬਾਕੀਆਂ ਨੂੰ ਜਲਦੀ ਹੀ ਕੱਢ ਲਿਆ ਜਾਵੇਗਾ।" ਯੂਨੀਵਰਸਿਟੀ ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ ਅਦਾਰਾ 6 ਜੁਲਾਈ 2023 ਤਕ ਬੰਦ ਰਹੇਗਾ।