ਹੁਣ ਲੋਕ ਸਭਾ ਲਈ ਤਿਆਰ ਹੋਵੇਗਾ ਐਪ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਸ ਦੇ ਵੀ ਸਾਰੇ ਕੰਮ ਹੁਣ ਆਨਲਾਈਨ ਤੇ ਫੋਨ ਰਾਹੀਂ ਕੀਤੇ ਜਾਣਗੇ।

Lok sabha to be paperless apps for mps says speaker om birla

ਨਵੀਂ ਦਿੱਲੀ: ਜਿੱਥੇ ਦੁਨੀਆ ਦੀਆਂ ਕੰਪਨੀਆਂ ਅਤੇ ਦਫ਼ਤਰਾਂ ਦੀ ਤਕਨੀਕ ਵਿਚ ਵਾਧਾ ਹੋ ਰਿਹਾ ਹੈ ਮਤਲਬ ਕਿ ਸਾਰੇ ਕੰਮ ਆਨਲਾਈਨ ਕੀਤੇ ਜਾਂਦੇ ਹਨ ਉੱਥੇ ਹੀ ਲੋਕ ਸਭਾ ਨੇ ਇਸ ਰਾਹ ਤੇ ਚਲਣਾ ਸ਼ੁਰੂ ਕਰ ਦਿੱਤਾ ਹੈ। ਜੀ ਹਾਂ ਲੋਕ ਸਭਾ ਜਲਦ ਹੀ ਪੇਪਰਲੈਸ ਤੇ ਹਾਈਟੈਕ ਹੋਣ ਜਾ ਰਹੀ ਹੈ। ਇਸ ਦੇ ਵੀ ਸਾਰੇ ਕੰਮ ਹੁਣ ਆਨਲਾਈਨ ਤੇ ਫੋਨ ਰਾਹੀਂ ਕੀਤੇ ਜਾਣਗੇ। ਇਸ ਦੇ ਸੰਸਦ ਮੈਂਬਰਾਂ ਲਈ ਨਵੀਂ ਐਪ ਤਿਆਰ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਉਹਨਾਂ ਨੂੰ ਮਾਹਰਾਂ ਦੀ ਮਦਦ ਨਾਲ ਸਦਨ ਵਿਚ ਪੇਸ਼ ਹੋਣ ਵਾਲੇ ਬਿੱਲ ਦੀ ਵੀ ਪੂਰੀ ਜਾਣਕਾਰੀ ਦਿੱਤਾ ਜਾਵੇਗੀ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਸਦਨ ਵਿਚ ਪੇਸ਼ ਕੀਤੇ ਗਏ ਬਿੱਲਾਂ ਬਾਰੇ ਸੰਸਦ ਮੈਂਬਰਾਂ ਨੂੰ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਉਣ ਲਈ ਮਾਹਰਾਂ ਦੀ ਮਦਦ ਲਈ ਜਾਵੇਗੀ। ਇਸ ਨਾਲ ਸਰਕਾਰ ਦੁਆਰਾ ਸਦਨ ਵਿਚ ਪੇਸ਼ ਕੀਤੇ ਜਾਣ ਵਾਲੇ ਬਿੱਲ ਦੇ ਪਿਛੋਕੜ ਤੇ ਵਿਸਤਾਰ ਬਾਰੇ ਬਿਹਤਰ ਸਮਝ ਨੂੰ ਵਿਕਸਤ ਕਰਨ ਵਿਚ ਸਹਾਇਤਾ ਮਿਲੇਗੀ।

1952 ਤੋਂ ਸਦਨ ਵਿਚ ਇਤਿਹਾਸਕ ਵਿਵਾਦਾਂ ਦਾ ਜ਼ਿਕਰ ਕਰਦਿਆਂ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਜਲਦੀ ਹੀ ਸੰਸਦ ਮੈਂਬਰਾਂ ਦੀ ਸਹੂਲਤ ਲਈ ਇੱਕ ਐਪ ਵੀ ਵਿਕਸਤ ਕੀਤੀ ਜਾਵੇਗੀ, ਜਿਸ ਨਾਲ ਉਨ੍ਹਾਂ ਨੂੰ ਵਾਦ-ਵਿਵਾਦ ਹਾਸਲ ਕਰਨ ਵਿਚ ਮਦਦ ਮਿਲੇਗੀ। ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਦੂਰਦਰਸ਼ਨ ਦੇ ਰਿਕਾਰਡਾਂ ਬਾਰੇ ਵੀ ਖੋਜ ਕੀਤੀ ਜਾਏਗੀ।

ਓਮ ਬਿਰਲਾ ਨੇ ਇਹ ਵੀ ਦੱਸਿਆ ਕਿ ਇਸ ਨਾਲ ਕਰੋੜਾਂ ਰੁਪਏ ਦੀ ਬਚਤ ਹੋਏਗੀ ਤੇ ਕਾਗਜ਼ਾਂ ਦੀ ਵਰਤੋਂ ਵੀ ਘਟੇਗੀ। ਇਲੈਕਟ੍ਰਾਨਿਕ ਤੇ ਡਿਜੀਟਲ ਤਰੀਕਿਆਂ ਦੀ ਵਰਤੋਂ ਕਰਦਿਆਂ ਮੈਂਬਰਾਂ ਨੂੰ ਹਾਰਡ ਕਾਪੀਆਂ ਭੇਜਣ ਵਿਚ ਹੋਣ ਵਾਲੀ ਦੇਰੀ ਵੀ ਨਹੀਂ ਹੋਵੇਗੀ। ਹਾਲਾਂਕਿ ਮੈਂਬਰਾਂ ਨੂੰ ਸੰਸਦੀ ਪੇਪਰਾਂ ਦੀ ਈ-ਕਾਪੀ ਜਾਂ ਹਾਰਡ ਕਾਪੀ ਲੈਣ ਦਾ ਵਿਕਲਪ ਦਿੱਤਾ ਜਾਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।