ਕਾਂਗਰਸ ਆਗੂ ਅਧੀਰ ਰੰਜਨ ਦਾ ਤੰਜ਼, 'ਜਦੋਂ ਸਭ ਖਤਮ ਹੋ ਜਾਂਦਾ ਹੈ ਤਾਂ ਮੋਦੀ ਪ੍ਰਗਟ ਹੁੰਦੇ ਨੇ'

ਏਜੰਸੀ

ਖ਼ਬਰਾਂ, ਰਾਸ਼ਟਰੀ

ਖੇਤੀ ਕਾਨੂੰਨ, ਪੇਗਾਸਸ ਜਾਸੂਸੀ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਜਾਰੀ ਹੰਗਾਮੇ ਕਾਰਨ ਲੋਕ ਸਭਾ ਦਾ ਮਾਨਸੂਨ ਸੈਸ਼ਨ ਤਿੰਨ ਦਿਨ ਪਹਿਲਾਂ ਹੀ ਖ਼ਤਮ ਕਰ ਦਿੱਤਾ ਗਿਆ।

Adhir Ranjan Chowdhury and PM Modi

ਨਵੀਂ ਦਿੱਲੀ: ਖੇਤੀ ਕਾਨੂੰਨ, ਪੇਗਾਸਸ ਜਾਸੂਸੀ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਜਾਰੀ ਹੰਗਾਮੇ ਕਾਰਨ ਲੋਕ ਸਭਾ ਦਾ ਮਾਨਸੂਨ ਸੈਸ਼ਨ ਤਿੰਨ ਦਿਨ ਪਹਿਲਾਂ ਹੀ ਖ਼ਤਮ ਕਰ ਦਿੱਤਾ ਗਿਆ। ਜਦਕਿ ਸੈਸ਼ਨ 13 ਅਗਸਤ ਤੱਕ ਚੱਲਣਾ ਸੀ। ਸਰਕਾਰ ਦੇ ਇਸ ਕਦਮ ਦੀ ਵਿਰੋਧੀ ਪਾਰਟੀਆਂ ਵੱਲੋਂ ਸਖ਼ਤ ਅਲੋਚਨਾ ਹੋ ਰਹੀ ਹੈ। ਇਸ ਦੌਰਾਨ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਸਰਕਾਰ ਸਿਰਫ ਵਿਰੋਧੀ ਧਿਰਾਂ ਨੂੰ ਬਦਨਾਮ ਕਰਨਾ ਚਾਹੁੰਦੀ ਹੈ।

ਹੋਰ ਪੜ੍ਹੋ: ਲੋਕ ਸਭਾ ਤੋਂ ਬਾਅਦ ਰਾਜ ਸਭਾ ਵਿਚ ਵੀ ਪਾਸ ਹੋਇਆ OBC ਬਿੱਲ, ਮਿਲੀਆਂ 187 ਵੋਟਾਂ

ਚੌਧਰੀ ਨੇ ਪ੍ਰਧਾਨ ਮੰਤਰੀ ’ਤੇ ਹਮਲਾ ਬੋਲਦਿਆਂ ਕਿਹਾ ਕਿ ਉਹ ਇਸ ਸੈਸ਼ਨ ਵਿਚ ਅੱਜ ਸਿਰਫ ਇਕ ਦਿਨ ਹੀ ਸਦਨ ਵਿਚ ਦਿਖਾਈ ਦਿੱਤੇ। ਉਹਨਾਂ ਕਿਹਾ, “ ਮੈਂ ਅੱਜ ਪਹਿਲੀ ਵਾਰ ਪ੍ਰਧਾਨ ਮੰਤਰੀ ਮੋਦੀ ਨੂੰ ਸਦਨ ਵਿਚ ਦੇਖਿਆ। ਜਦੋਂ ਸਭ ਖ਼ਤਮ ਹੋ ਜਾਂਦਾ ਹੈ ਤਾਂ ਉਹ ਪ੍ਰਗਟ ਹੁੰਦੇ ਹਨ”।

ਹੋਰ ਪੜ੍ਹੋ:  ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੱਦੀ ਬੈਠਕ, ਸੰਸਦ ਚਲਾਉਣ ਦੇ ਮੁੱਦੇ 'ਤੇ ਇਕ ਰਾਇ ਬਣਾਉਣ ਦੀ ਕੋਸ਼ਿਸ਼

ਹਾਲਾਂਕਿ ਪ੍ਰਧਾਨ ਮੰਤਰੀ ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ 19 ਜੁਲਾਈ ਨੂੰ ਵੀ ਲੋਕ ਸਭਾ ਵਿਚ ਆਏ ਸੀ। ਪਰ ਪਹਿਲੇ ਹੀ ਦਿਨ ਪੇਗਾਸਸ ਮਾਮਲੇ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਅਤੇ ਵਿਰੋਧੀ ਮੈਂਬਰਾਂ ਨੇ ਪ੍ਰਧਾਨ ਮੰਤਰੀ ਨੂੰ ਨਵੇਂ ਮੰਤਰੀਆਂ ਜਾਣ ਪਛਾਣ ਕਰਨ ਤੋਂ ਰੋਕਿਆ ਸੀ। ਕਾਂਗਰਸ ਸੰਸਦ ਮੈਂਬਰ ਨੇ ਕਿਹਾ, ‘ਅਸੀਂ ਪੇਗਾਸਸ, ਮਹਿੰਗਾਈ, ਕਿਸਾਨ ਅੰਦੋਲਨ ’ਤੇ ਚਰਚਾ ਕਰਨਾ ਚਾਹੁੰਦੇ ਸੀ। ਵਾਰ-ਵਾਰ ਕਹਿਣ ’ਤੇ ਵੀ ਸਰਕਾਰ ਨੇ ਸਾਨੂੰ ਪੇਗਾਸਸ ’ਤੇ ਚਰਚਾ ਨਹੀਂ ਕਰ ਦਿੱਤੀ’।

ਹੋਰ ਪੜ੍ਹੋ: ਵੋਟ ਬੈਂਕ ਵਜੋਂ ਵਰਤ ਕੇ ਦਲਿਤਾਂ-ਗ਼ਰੀਬਾਂ ਨੂੰ ਧੋਖਾ ਦੇਣ 'ਚ ਮਾਹਰ ਕਾਂਗਰਸ, ਬਾਦਲ ਤੇ BJP: ਮਾਨ

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸੱਦੀ। ਇਸ ਬੈਠਕ ਦਾ ਮੁੱਖ ਮਕਸਦ ਸੰਸਦ ਚਲਾਉਣ ਦੇ ਮੁੱਦੇ ’ਤੇ ਇਕ ਰਾਇ ਬਣਾਉਣਾ ਸੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਲੋਕ ਸਭਾ ਵਿਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਮੌਜੂਦ ਰਹੇ।