ਜੰਮੂ ਕਸ਼ਮੀਰ ਦੇ ਬਾਂਦੀਪੋਰਾ ਵਿਚ ਗੋਲਾਬਾਰੂਦ ਅਤੇ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ

In a joint operation in Tarbal village

ਜੰਮੂ: ਕਸ਼ਮੀਰ ਘਾਟੀ ਦੇ ਬਾਂਦੀਪੋਰਾ ਵਿੱਚ ਕੰਟਰੋਲ ਰੇਖਾ ਦੇ ਕੋਲ ਬੁੱਧਵਾਰ ਨੂੰ ਹਥਿਆਰਾਂ ਅਤੇ ਗੋਲਾਬਾਰੂਦ ਦਾ ਜ਼ਖ਼ੀਰਾ  ਬਰਾਮਦ ਕੀਤਾ ਗਿਆ। ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਦੌਰਾਨ ਇਸ ਨੂੰ ਬਰਾਮਦ ਕੀਤਾ। ਇਸ ਖੇਪ ਤੋਂ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਇਸ ਸਬੰਧ ਵਿੱਚ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

 

 

ਦੱਸ ਦੇਈਏ ਕਿ ਸੁਰੱਖਿਆ ਬਲਾਂ ਨੇ ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਗੁਰੇਜ਼ ਦੇ ਤਰਬਲ ਪਿੰਡ ਵਿੱਚ ਕੰਟਰੋਲ ਰੇਖਾ (ਐਲਓਸੀ) ਦੇ ਕੋਲ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਇੱਕ ਜ਼ਖ਼ੀਰਾ ਬਰਾਮਦ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਜੰਮੂ -ਕਸ਼ਮੀਰ ਪੁਲਿਸ ਅਤੇ ਫੌਜ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ।

ਗੋਵਿੰਦ ਨਾਲਾ ਇਲਾਕੇ  ਇਸ ਨੂੰ ਬਰਾਮਦ ਕੀਤਾ ਗਿਆ। ਜਿਸ ਵਿੱਚ ਤਿੰਨ ਏਕੇ -47 ਰਾਈਫਲਾਂ, ਏਕੇ -47 ਦੀਆਂ 12 ਮੈਗਜ਼ੀਨ, ਦੋ ਪਿਸਤੌਲ, ਚਾਰ ਪਿਸਤੌਲ ਮੈਗਜ਼ੀਨ, ਕੁੱਲ 550 ਕਾਰਤੂਸ, 18 ਗ੍ਰਨੇਡ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਸ਼ਾਮਲ ਹੈ।