ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੱਦੀ ਬੈਠਕ, ਸੰਸਦ ਚਲਾਉਣ ਦੇ ਮੁੱਦੇ 'ਤੇ ਇਕ ਰਾਇ ਬਣਾਉਣ ਦੀ ਕੋਸ਼ਿਸ਼
ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸੱਦੀ। ਬੈਠਕ ਦਾ ਮੁੱਖ ਮਕਸਦ ਸੰਸਦ ਚਲਾਉਣ ਦੇ ਮੁੱਦੇ ’ਤੇ ਇਕ ਰਾਇ ਬਣਾਉਣਾ ਸੀ
ਨਵੀਂ ਦਿਲੀ: ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਇਸ ਦੌਰਾਨ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸੱਦੀ। ਇਸ ਬੈਠਕ ਦਾ ਮੁੱਖ ਮਕਸਦ ਸੰਸਦ ਚਲਾਉਣ ਦੇ ਮੁੱਦੇ ’ਤੇ ਇਕ ਰਾਇ ਬਣਾਉਣਾ ਸੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਲੋਕ ਸਭਾ ਵਿਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਮੌਜੂਦ ਰਹੇ।
ਹੋਰ ਪੜ੍ਹੋ: ਨਵਜੋਤ ਸਿੱਧੂ ਵੱਲੋਂ 4 ਸਲਾਹਕਾਰਾਂ ਦੀ ਨਿਯੁਕਤੀ, ਸਾਬਕਾ DGP ਤੇ ਲੋਕ ਸਭਾ ਮੈਂਬਰ ਵੀ ਸ਼ਾਮਿਲ
ਇਹਨਾਂ ਤੋਂ ਇਲਾਵਾ ਬੈਠਕ ਵਿਚ ਟੀਐਮਸੀ ਦੇ ਸੁਦੀਪ ਬੰਦੋਪਾਧਿਆਏ, ਟੀਆਰ ਬਾਲੂ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਾਈਐਸਆਰਸੀਪੀ ਦੇ ਮਿਥੁਨ ਰੈਡੀ, ਬੀਜੂ ਜਨਤਾ ਦਲ ਦੇ ਪਿਨਾਕੀ ਮਿਸ਼ਰਾ ਅਤੇ ਜੇਡੀਯੂ ਦੇ ਰਾਜੀਵ ਰੰਜਨ ਸਿੰਘ ਲਲਨ, ਬਸਪਾ ਦੇ ਰਿਤੇਸ਼ ਪਾਂਡੇ ਅਤੇ ਤੇਲੰਗਾਨਾ ਰਾਸ਼ਟਰ ਕਮੇਟੀ ਦੇ ਨਾਮਾ ਨਾਗੇਸ਼ਵਰ ਰਾਓ ਵੀ ਸ਼ਾਮਲ ਹੋਏ।
ਹੋਰ ਪੜ੍ਹੋ: ਵੋਟ ਬੈਂਕ ਵਜੋਂ ਵਰਤ ਕੇ ਦਲਿਤਾਂ-ਗ਼ਰੀਬਾਂ ਨੂੰ ਧੋਖਾ ਦੇਣ 'ਚ ਮਾਹਰ ਕਾਂਗਰਸ, ਬਾਦਲ ਤੇ BJP: ਮਾਨ
ਓਮ ਬਿਰਲਾ ਨੇ ਸਾਰੀਆਂ ਧਿਰਾਂ ਦੇ ਨੇਤਾਵਾਂ ਨੂੰ ਅਪੀਲ ਕੀਤੀ ਕਿ ਭਵਿੱਖ ਵਿਚ ਸਦਨ ਵਿਚ ਚਰਚਾ ਅਤੇ ਸੰਵਾਦ ਨੂੰ ਉਤਸ਼ਾਹਿਤ ਕੀਤਾ ਜਾਵੇ। ਚਰਚਾ ਅਤੇ ਸੰਵਾਦ ਨਾਲ ਹੀ ਜਨਤਾ ਦੀ ਭਲਾਈ ਹੋਵੇਗੀ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਕੁੱਝ ਸੰਸਦ ਮੈਂਬਰਾਂ ਨੇ ਵਰਤਾਅ ਕੀਤਾ ਹੈ, ਉਹ ਠੀਕ ਨਹੀਂ ਸੀ। ਸੰਸਦ ਦੀ ਮਰਿਯਾਦਾ ਬਣੀ ਰਹਿਣੀ ਚਾਹੀਦੀ ਹੈ। ਇਸ ਬਾਰੇ ਸਾਰੀਆਂ ਪਾਰਟੀਆਂ ਨੂੰ ਸੋਚਣਾ ਚਾਹੀਦਾ ਹੈ।
ਹੋਰ ਪੜ੍ਹੋ: ਭਾਰਤੀ ਕ੍ਰਿਕਟ ਵਿਚ ਹੋਵੇਗਾ ਵੱਡਾ ਬਦਲਾਅ: ਟੀਮ ਤੋਂ ਵੱਖ ਹੋ ਸਕਦੇ ਹਨ ਮੁੱਖ ਕੋਚ ਰਵੀ ਸ਼ਾਸਤਰੀ
ਮੀਡੀਆ ਨਾਲ ਗੱਲਬਾਤ ਕਰਦਿਆਂ ਓਮ ਬਿਰਲਾ ਨੇ ਮਾਨਸੂਨ ਸੈਸ਼ਨ ਵਿਚ ਸਦਨ ਦੇ ਸਹੀ ਢੰਗ ਨਾਲ ਨਾ ਚੱਲਣ 'ਤੇ ਦੁੱਖ ਪ੍ਰਗਟਾਇਆ। ਉਹਨਾਂ ਕਿਹਾ ਕਿ ਸਦਨ ਦੀ ਕਾਰਵਾਈ ਸਹਿਮਤੀ ਅਤੇ ਜ਼ਿੰਮੇਵਾਰੀ ਨਾਲ ਚਲਾਈ ਜਾਣੀ ਚਾਹੀਦੀ ਹੈ ਪਰ ਚੈਂਬਰ ਦੇ ਨੇੜੇ ਆਉਣਾ ਅਤੇ ਸੰਸਦ ਮੈਂਬਰਾਂ ਵੱਲੋਂ ਤਖ਼ਤੀਆਂ ਲਹਿਰਾਉਣਾ, ਨਾਅਰੇ ਲਾਉਣੇ ਪਰੰਪਰਾਵਾਂ ਖ਼ਿਲਾਫ ਹੈ। ਲੋਕ ਸਭਾ ਸਪੀਕਰ ਨੇ ਕਿਹਾ ਕਿ ਸਦਨ 'ਚ ਹੰਗਾਮੇ ਕਾਰਨ ਸਿਰਫ 22 ਫੀਸਦੀ ਕੰਮਕਾਜ ਹੋਇਆ ਹੈ। ਮੇਰੀ ਕੋਸ਼ਿਸ਼ ਸੀ ਕਿ ਸਦਨ ਪਹਿਲਾਂ ਵਾਂਗ ਚੱਲੇ ਅਤੇ ਸਾਰੇ ਮੁੱਦਿਆਂ 'ਤੇ ਚਰਚਾ ਕੀਤੀ ਪਰ ਇਹ ਸੰਭਵ ਨਹੀਂ ਹੋ ਸਕਿਆ।