ਹਿਮਾਚਲ ਤੋਂ ਬਾਅਦ ਜੰਮੂ-ਕਸ਼ਮੀਰ ’ਚ ਵੀ ਫਟਿਆ ਬੱਦਲ, 2 ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਜ਼ਮੀਨ ਖਿਸਕਣ ਨਾਲ ਕਈ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਪ੍ਰਸ਼ਾਸਨ ਨੇ ਪਹਿਲਾਂ ਹੀ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਸੀ।

Cloudburst in Jammu & Kashmir


ਸ੍ਰੀਨਗਰ: ਜੰਮੂ-ਕਸ਼ਮੀਰ ਦੇ ਰਾਮਬਨ 'ਚ ਬੱਦਲ ਫਟਣ ਅਤੇ ਜ਼ਮੀਨ ਖਿਸਕਣ ਦੀ ਘਟਨਾ ਸਾਹਮਣੇ ਆਈ ਹੈ। ਵੀਰਵਾਰ ਨੂੰ ਇਸ ਤਬਾਹੀ ਕਾਰਨ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰਨਾ ਪਿਆ। ਇਸ ਘਟਨਾ 'ਚ ਦੋ ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਈ ਲੋਕ ਜ਼ਖਮੀ ਵੀ ਹੋਏ ਹਨ। ਜ਼ਮੀਨ ਖਿਸਕਣ ਨਾਲ ਕਈ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਪ੍ਰਸ਼ਾਸਨ ਨੇ ਪਹਿਲਾਂ ਹੀ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਸੀ।

Rain

ਸ਼ੁਰੂਆਤੀ ਜਾਣਕਾਰੀ ਅਨੁਸਾਰ ਜ਼ਮੀਨ ਖਿਸਕਣ ਕਾਰਨ ਰਾਮਬਨ ਵਿਚ ਪੱਥਰ ਡਿੱਗਣ ਅਤੇ ਜ਼ਮੀਨ ਖਿਸਕਣ ਕਾਰਨ ਹਾਈਵੇਅ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਜੰਮੂ ਅਤੇ ਕਸ਼ਮੀਰ ਟ੍ਰੈਫਿਕ ਪੁਲਿਸ ਨੇ ਕਿਹਾ ਕਿ ਢਿੱਗਾਂ ਡਿੱਗਣ ਅਤੇ ਪੱਥਰ ਡਿੱਗਣ ਕਾਰਨ ਜੰਮੂ-ਸ੍ਰੀਨਗਰ NHW (NH-44) ਬੰਦ ਹੈ । ਹਾਲਾਂਕਿ ਮੁਗਲ ਰੋਡ ਅਤੇ ਐਸਐਸਜੀ ਰੋਡ ਤੋਂ ਵਾਹਨਾਂ ਦੀ ਆਵਾਜਾਈ ਹੋ ਰਹੀ ਹੈ। ਹਾਈਵੇਅ ਕਸ਼ਮੀਰ ਘਾਟੀ ਦੀ ਜੀਵਨ ਰੇਖਾ ਹੈ ਅਤੇ ਕਸ਼ਮੀਰ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲੀ ਮੁੱਖ ਸੜਕ ਹੈ।

ਕਸ਼ਮੀਰ ਨੂੰ ਜਾਣ ਵਾਲੇ ਜ਼ਰੂਰੀ ਸਮਾਨ ਨਾਲ ਲੱਦੇ ਟਰੱਕ ਹਾਈਵੇਅ ਤੋਂ ਹੀ ਲੰਘਦੇ ਹਨ ਅਤੇ ਕਸ਼ਮੀਰ ਤੋਂ ਦੇਸ਼ ਦੇ ਬਾਕੀ ਹਿੱਸਿਆਂ ਵਿਚ ਫਲ ਲੈ ਕੇ ਜਾਣ ਵਾਲੇ ਹੋਰ ਵਾਹਨ ਅਤੇ ਟਰੱਕ ਇਸ ਸੜਕ ਤੋਂ ਲੰਘਦੇ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲੇ 'ਚ ਢਿੱਗਾਂ ਡਿੱਗਣ ਕਾਰਨ ਦੋ ਔਰਤਾਂ ਮਲਬੇ ਹੇਠਾਂ ਦੱਬ ਗਈਆਂ ਸਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।