ਜੰਮੂ-ਕਸ਼ਮੀਰ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲਾ, 2 ਅੱਤਵਾਦੀ ਢੇਰ
ਫੌਜ ਦੇ ਤਿੰਨ ਜਵਾਨ ਵੀ ਹੋਏ ਜ਼ਖਮੀ
ਜੰਮੂ: ਜੰਮੂ-ਕਸ਼ਮੀਰ 'ਚ ਅੱਤਵਾਦੀ ਆਪਣੇ ਨਾਪਾਕ ਇਰਾਦਿਆਂ ਤੋਂ ਬਾਜ਼ ਨਹੀਂ ਆ ਰਹੇ ਹਨ। ਇਸ ਦੌਰਾਨ ਦੋ ਅੱਤਵਾਦੀਆਂ ਨੇ ਰਾਜੌਰੀ ਤੋਂ 25 ਕਿਲੋਮੀਟਰ ਦੂਰ ਫੌਜ ਦੀ ਕੰਪਨੀ ਸੰਚਾਲਿਤ ਬੇਸ 'ਤੇ ਆਤਮਘਾਤੀ ਹਮਲਾ ਕੀਤਾ। ਇਸ ਹਮਲੇ 'ਚ ਦੋਵੇਂ ਅੱਤਵਾਦੀ ਮਾਰੇ ਗਏ ਹਨ, ਜਦਕਿ ਤਿੰਨ ਜਵਾਨ ਸ਼ਹੀਦ ਹੋ ਗਏ ਹਨ। ਇਲਾਕੇ 'ਚ ਆਪਰੇਸ਼ਨ ਜਾਰੀ ਹੈ। ਇਹ ਜਾਣਕਾਰੀ ਭਾਰਤੀ ਫੌਜ ਦੇ ਇਕ ਅਧਿਕਾਰੀ ਨੇ ਦਿੱਤੀ ਹੈ।
ਇਸ ਤੋਂ ਪਹਿਲਾਂ ਜੰਮੂ ਦੇ ਏਡੀਜੀਪੀ ਮੁਕੇਸ਼ ਸਿੰਘ ਨੇ ਕਿਹਾ ਕਿ ਕਿਸੇ ਨੇ ਰਾਜੌਰੀ ਦੇ ਦਰਹਾਲ ਇਲਾਕੇ ਦੇ ਪਰਗਲ ਵਿੱਚ ਫੌਜ ਦੇ ਕੈਂਪ ਦੀ ਵਾੜ ਨੂੰ ਪਾਰ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਆਂ ਚਲਾਈਆਂ ਗਈਆਂ, ਦਹਿਲ ਥਾਣੇ ਤੋਂ 6 ਕਿਲੋਮੀਟਰ ਦੂਰ ਤੱਕ ਵਾਧੂ ਟੀਮਾਂ ਭੇਜ ਦਿੱਤੀਆਂ ਗਈਆਂ ਹਨ। ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ ਅਤੇ ਫੌਜ ਦੇ 2 ਜਵਾਨ ਜ਼ਖਮੀ ਹੋ ਗਏ।
ਅੱਤਵਾਦੀ ਫਿਦਾਇਨ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਉਹ ਫੌਜ ਦੇ ਕੈਂਪ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ, ਜਿਸ ਨੂੰ ਫੌਜ ਦੇ ਜਵਾਨਾਂ ਨੇ ਨਾਕਾਮ ਕਰ ਦਿੱਤਾ ਅਤੇ ਮੂੰਹਤੋੜ ਜਵਾਬ ਦਿੱਤਾ। ਇਲਾਕੇ 'ਚ ਜਵਾਨਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ ਅਤੇ ਤਲਾਸ਼ੀ ਮੁਹਿੰਮ ਲਗਾਤਾਰ ਜਾਰੀ ਹੈ।
ਬੀਤੇ ਦਿਨ ਬਡਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ (ਐਲਈਟੀ) ਦੇ ਤਿੰਨ ਅਤਿਵਾਦੀ ਮਾਰੇ ਗਏ ਸਨ।
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਜ਼ਿਲੇ ਦੇ ਖਾਨਸਾਹਿਬ ਇਲਾਕੇ ਦੇ ਵਾਟਰਹੋਲ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਮੁਹਿੰਮ ਉਸ ਸਮੇਂ ਮੁੱਠਭੇੜ 'ਚ ਬਦਲ ਗਈ ਜਦੋਂ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।