ਕਰਨਾਲ ਲਾਠੀਚਾਰਜ: ਪ੍ਰਸ਼ਾਸਨ ਨੇ ਮੰਨੀ ਕਿਸਾਨਾਂ ਦੀ ਗੱਲ, SDM ਖਿਲਾਫ਼ ਹੋਵੇਗੀ ਨਿਆਇਕ ਜਾਂਚ

ਏਜੰਸੀ

ਖ਼ਬਰਾਂ, ਰਾਸ਼ਟਰੀ

ਹਰਿਆਣਾ ਦੇ ਕਰਨਾਲ ਵਿਚ ਹੋਏ ਕਿਸਾਨ ਲਾਠੀਚਾਰਜ ਦੇ ਮਾਮਲੇ ਪ੍ਰਸ਼ਾਸਨ ਅਤੇ ਕਿਸਾਨਾਂ ਵਿਚਾਲੇ ਸਹਿਮਤੀ ਬਣ ਗਈ ਹੈ।

Karnal Agitating farmers and administration reach consensus

ਕਰਨਾਲ: ਹਰਿਆਣਾ ਦੇ ਕਰਨਾਲ (Karnal Kisan Protest) ਵਿਚ ਹੋਏ ਕਿਸਾਨ ਲਾਠੀਚਾਰਜ (Karnal Kisan Lathicharge) ਦੇ ਮਾਮਲੇ ਪ੍ਰਸ਼ਾਸਨ ਅਤੇ ਕਿਸਾਨਾਂ ਵਿਚਾਲੇ ਸਹਿਮਤੀ ਬਣ ਗਈ ਹੈ। ਇਸ ਦੌਰਾਨ ਕਿਸਾਨਾਂ ਅਤੇ ਪ੍ਰਸ਼ਾਸਨ ਦੀ ਸਾਂਝੀ ਪ੍ਰੈੱਸ ਕਾਨਫਰੰਸ ਹੋਈ, ਜਿਸ ਵਿਚ ਸਹਿਮਤੀ ਸਬੰਧੀ ਜਾਣਕਾਰੀ ਦਿੱਤੀ ਗਈ।

ਹੋਰ ਪੜ੍ਹੋ: 6ਵੇਂ ਦਿਨ ਵੀ ਸਰਕਾਰੀ ਬੱਸਾਂ ਦਾ ਚੱਕਾ ਜਾਮ, ਮੰਗਲਵਾਰ ਨੂੰ ਹੋਵੇਗੀ ਮੁੱਖ ਮੰਤਰੀ ਨਾਲ ਬੈਠਕ

ਏਸੀਐਮ ਦਵਿੰਦਰ ਸਿੰਘ ਅਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ (Gurnam Singh Chaduni) ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 28 ਅਗਸਤ ਨੂੰ ਹੋਏ ਲਾਠੀਚਾਰਜ ਦੇ ਮਾਮਲੇ ਵਿਚ ਕਿਸਾਨਾਂ ਦੇ ਸਿਰ ਫੋੜਨ ਦਾ ਆਦੇਸ਼ ਦੇਣ ਵਾਲੇ ਐਸਡੀਐਮ ਖਿਲਾਫ਼ ਨਿਆਇਕ ਜਾਂਚ ਹੋਵੇਗੀ। ਇਹ ਜਾਂਚ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਵੱਲੋਂ ਕੀਤੀ ਜਾਵੇਗੀ।

ਹੋਰ ਪੜ੍ਹੋ: ਆਖ਼ਰ ਧੋਨੀ ਦਾ ਟੀ-20 ਟੀਮ ਦਾ ਮਾਰਗ ਦਰਸ਼ਕ ਬਣਨਾ ਕੁੱਝ ਲੋਕਾਂ ਨੂੰ ਕਿਉਂ ਰੜਕਦੈ 

ਇਸ ਦੌਰਾਨ ਜਾਂਚ ਖਤਮ ਹੋਣ ਤੱਕ ਆਯੁਸ਼ ਸਿਨਹਾ ਛੁੱਟੀ ’ਤੇ ਰਹਿਣਗੇ। ਇਹ ਜਾਂਚ ਇਕ ਮਹੀਨੇ ਵਿਚ ਪੂਰੀ ਹੋਵੇਗੀ। ਇਸ ਤੋਂ ਇਲਾਵਾ ਪੀੜਤ ਪਰਿਵਾਰ ਨੂੰ ਇਕ ਹਫ਼ਤੇ ਵਿਚ ਨੌਕਰੀ ਦਿੱਤੀ ਜਾਵੇਗੀ। ਮ੍ਰਿਤਕ ਕਿਸਾਨ ਦੇ ਪਰਿਵਾਰ ਵਿਚੋਂ ਦੋ ਲੋਕਾਂ ਨੂੰ ਡੀਸੀ ਰੇਟ ਦੀ ਨੌਕਰੀ ਦਿੱਤੀ ਜਾਵੇਗੀ।

ਹੋਰ ਪੜ੍ਹੋ: ਸੌਦਾ ਸਾਧ ਅਪਣੀ ਚਿੱਟੀ ਦਾੜ੍ਹੀ ਤੋਂ ਪ੍ਰੇਸ਼ਾਨ, ਰੰਗਣ ਦੀ ਇਜਾਜ਼ਤ ਨਹੀਂ ਦੇ ਰਹੇ ਅਧਿਕਾਰੀ

ਦੱਸ ਦਈਏ ਕਿ ਕਿਸਾਨਾਂ ’ਤੇ ਹੋਏ ਲਾਠੀਚਾਰਜ (Lathicharge on Farmers) ਨੂੰ ਲੈ ਕੇ ਦੇਸ਼ ਭਰ ਦੇ ਕਿਸਾਨਾਂ ਵਿਚ ਕਾਫੀ ਰੋਸ ਹੈ। ਇਸ ਦੇ ਚਲਦਿਆਂ ਕਿਸਾਨ ਕਰਨਾਲ ਵਿਚ ਬੀਤੇ ਕਈ ਦਿਨਾਂ ਤੋਂ ਮਿਨੀ ਸਕੱਤਰੇਤ ਦੇ ਬਾਹਰ ਧਰਨੇ ’ਤੇ ਡਟੇ ਹੋਏ ਹਨ। ਕਿਸਾਨਾਂ ਵੱਲੋਂ ਲਗਾਤਾਰ ਲਾਠੀਚਾਰਜ ਦਾ ਆਦੇਸ਼ ਦੇਣ ਵਾਲੇ ਐਸਡੀਐਫ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ।