ਕਰਜ਼ੇ ਦੇ ਦੈਂਤ ਨੇ ਨਿਗਲਿਆ ਇਕ ਹੋਰ ਨੌਜਵਾਨ ਕਿਸਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ

Hanging till Death

 

ਗਵਾਲੀਅਰ: ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਵਿੱਚ ਇੱਕ ਨੌਜਵਾਨ ਕਿਸਾਨ ਨੇ ਕਥਿਤ ਤੌਰ 'ਤੇ ਕਰਜ਼ਾ ਨਾ ਮੋੜਨ ਅਤੇ ਫਸਲਾਂ ਨੂੰ ਹੋਏ ਨੁਕਸਾਨ ਦੇ ਕਾਰਨ ਖੁਦਕੁਸ਼ੀ ਕਰ ਲਈ। ਇੱਕ ਪੁਲਿਸ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਜਤਿੰਦਰ ਪਾਟੀਦਾਰ 3(7) ਸ਼ੁੱਕਰਵਾਰ ਨੂੰ ਮੇਨਗਾਓਂ ਥਾਣਾ ਖੇਤਰ ਦੇ ਪੰਧਾਨੀਆ ਪਿੰਡ ਵਿੱਚ ਆਪਣੇ ਖੇਤ ਵਿੱਚ  ਲੱਗੇ ਦਰੱਖਤ ਨਾਲ ਲਟਕਿਆ ਮਿਲਿਆ।

 

 

ਸ਼ੁੱਕਰਵਾਰ ਸ਼ਾਮ ਨੂੰ ਇਹ ਖਬਰ ਮਿਲੀ ਕਿ ਇੱਕ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ। ਉਪ ਮੰਡਲ ਮੈਜਿਸਟਰੇਟ (ਐਸਡੀਐਮ) ਸਤੇਂਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚੀ।

 ਹੋਰ ਵੀ ਪੜ੍ਹੋ:  ਪਿਛਲੇ 2 ਸਾਲਾਂ 'ਚ ਪ੍ਰਦਰਸ਼ਨਕਾਰੀ ਕਿਸਾਨਾਂ 'ਤੇ 17 ਵਾਰ ਹੋਇਆ ਹਮਲਾ- ਸੰਜੇ ਰਾਉਤ

 

ਕਿਸਾਨ 'ਤੇ ਕਰਜ਼ੇ ਦੇ ਬੋਝ ਅਤੇ ਫਸਲਾਂ ਦੇ ਨੁਕਸਾਨ ਬਾਰੇ ਪੁੱਛੇ  ਜਾਣ ਤੇ ਅਧਿਕਾਰੀ ਨੇ ਕਿਹਾ ਕਿ ਜਾਂਚ ਤੋਂ ਬਾਅਦ ਮਾਮਲਾ ਸਪੱਸ਼ਟ ਹੋ ਜਾਵੇਗਾ। ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਘੱਟ ਬਾਰਸ਼ ਦਰਜ ਕੀਤੀ ਗਈ ਹੈ, ਪਰ ਹਾਲ ਹੀ ਵਿੱਚ ਪਏ ਮੀਂਹ ਕਾਰਨ ਫਸਲਾਂ ਦੀ ਹਾਲਤ ਵਿੱਚ ਸੁਧਾਰ ਹੋਇਆ ਹੈ।

 ਹੋਰ ਵੀ ਪੜ੍ਹੋ: ਬਾਬਾ ਜੀਵਨ ਸਿੰਘ ਨੂੰ ਅਣਗੌਲਿਆ ਜਾਣਾ ਬਹੁਜਨ ਸਮਾਜ ਦੀ ਬੇਪੱਤੀ- ਜਸਵੀਰ ਸਿੰਘ ਗੜ੍ਹੀ