ਮਨੀ ਲਾਂਡਰਿੰਗ ਮਾਮਲੇ ’ਚ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਤੋਂ ਫਿਰ ਪੁੱਛਗਿੱਛ ਦੀ ਤਿਆਰੀ 

ਏਜੰਸੀ

ਖ਼ਬਰਾਂ, ਰਾਸ਼ਟਰੀ

ਅਭਿਸ਼ੇਕ ਬੈਨਰਜੀ ਤੋਂ ਪਹਿਲਾਂ ਹੀ ਕਥਿਤ ਕੋਲਾ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਈਡੀ ਦੁਆਰਾ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

Abhishek Banerjee

ਬੰਗਾਲ - ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਤੋਂ ਇੱਕ ਵਾਰ ਫਿਰ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਈਡੀ ਨੇ ਅਭਿਸ਼ੇਕ ਬੈਨਰਜੀ ਨੂੰ ਮੁੜ ਪੁੱਛਗਿੱਛ ਲਈ ਨੋਟਿਸ ਜਾਰੀ ਕੀਤਾ ਹੈ।

ਅਭਿਸ਼ੇਕ ਬੈਨਰਜੀ ਤੋਂ ਪਹਿਲਾਂ ਹੀ ਕਥਿਤ ਕੋਲਾ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਈਡੀ ਦੁਆਰਾ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ, ਸੂਤਰਾਂ ਦੇ ਅਨੁਸਾਰ, ਇੱਕ ਵਾਰ ਫਿਰ ਅਭਿਸ਼ੇਕ ਬੈਨਰਜੀ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਅਭਿਸ਼ੇਕ ਬੈਨਰਜੀ ਤੋਂ 20 ਜਾਂ 21 ਸਤੰਬਰ ਨੂੰ ਪੁੱਛਗਿੱਛ ਕੀਤੇ ਜਾਣ ਦੀ ਸੰਭਾਵਨਾ ਹੈ।

ਤੁਹਾਨੂੰ ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਈਡੀ ਨੇ ਕੋਲਾ ਘੁਟਾਲੇ ਦੇ ਮਾਮਲੇ ਵਿਚ ਦਿੱਲੀ ਵਿੱਚ ਅਭਿਸ਼ੇਕ ਬੈਨਰਜੀ ਤੋਂ 8 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ ਸੀ। ਈਡੀ ਦੇ ਦਫਤਰ ਤੋਂ ਬਾਹਰ ਆਉਣ ਤੋਂ ਬਾਅਦ ਬੈਨਰਜੀ ਨੇ ਭਾਰਤੀ ਜਨਤਾ ਪਾਰਟੀ ‘ਤੇ ਹਮਲਾ ਕਰਦਿਆਂ ਕਿਹਾ ਸੀ ਕਿ, “ਤਾਨਾਸ਼ਾਹੀ ਸ਼ਾਸਨ ਨੂੰ ਹਰਾ ਦਿੱਤਾ ਜਾਵੇਗਾ ਅਤੇ ਤ੍ਰਿਣਮੂਲ ਕਾਂਗਰਸ (ਟੀਐਮਸੀ) ਕੇਂਦਰ ਵਿੱਚ ਸੱਤਾਧਾਰੀ ਪਾਰਟੀ ਨਾਲ ਆਪਣੀ ਪੂਰੀ ਤਾਕਤ ਨਾਲ ਲੜੇਗੀ।”