ਸੌਦਾ ਸਾਧ ਅਪਣੀ ਚਿੱਟੀ ਦਾੜ੍ਹੀ ਤੋਂ ਪ੍ਰੇਸ਼ਾਨ, ਰੰਗਣ ਦੀ ਇਜਾਜ਼ਤ ਨਹੀਂ ਦੇ ਰਹੇ ਅਧਿਕਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹਰਿਆਣਾ ਦੀ ਰੋਹਤਕ ਜ਼ਿਲ੍ਹਾ ਜੇਲ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੌਦਾ ਸਾਧ ਅਪਣੀ ਚਿੱਟੀ ਦਾੜ੍ਹੀ ਤੋਂ

Ram Rahim in jail disturbed by his white beard

 

ਰੋਹਤਕ: ਹਰਿਆਣਾ ਦੀ ਰੋਹਤਕ ਜ਼ਿਲ੍ਹਾ ਜੇਲ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੌਦਾ ਸਾਧ (Sauda Sadh) ਅਪਣੀ ਚਿੱਟੀ ਦਾੜ੍ਹੀ ਤੋਂ ਪ੍ਰੇਸ਼ਾਨ (Ram Rahim disturbed by his white beard) ਹੈ। ਉਸ ਨੇ ਜੇਲ ਪ੍ਰਸ਼ਾਸਨ ਤੋਂ ਦਾੜ੍ਹੀ ਰੰਗਣ ਦੀ ਇਜਾਜ਼ਤ ਮੰਗੀ ਸੀ ਪਰ ਨਹੀਂ ਮਿਲੀ। ਇਸ ਤੋਂ ਬਾਅਦ ਰਾਮ ਰਹੀਮ (Gurmeet Ram Rahim) ਨੇ ਹੁਣ ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਇਜਾਜ਼ਤ ਮੰਗੀ ਹੈ।

ਹੋਰ ਪੜ੍ਹੋ: ਖ਼ੂਨ ਦੇ ਰਿਸ਼ਤੇ ਹੋਏ ਤਾਰ ਤਾਰ, ਜ਼ਮੀਨੀ ਵਿਵਾਦ ਦੇ ਚਲਦਿਆਂ ਸਕੇ ਭਰਾਵਾਂ ਨੇ ਭੈਣਾਂ ਨੂੰ ਮਾਰੀਆਂ ਗੋਲੀਆਂ

ਇਸ ’ਤੇ ਫ਼ੈਸਲਾ ਆਉਣਾ ਹਾਲੇ ਬਾਕੀ ਹੈ। ਇਸ ਮੰਗ ਨੂੰ ਲੈ ਕੇ ਰਾਮ ਰਹੀਮ ਇਕ ਵਾਰ ਫਿਰ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਤੋਂ ਪਹਿਲਾਂ ਦਿੱਲੀ ਵਿਚ ਚੈੱਕਅਪ ਲਈ ਜਾਂਦੇ ਸਮੇਂ ਲੋਕਾਂ ਨੂੰ ਮਿਲਣ ਦਾ ਮਾਮਲਾ ਵੀ ਬਹੁਤ ਵਿਵਾਦਾਂ ਵਿਚ ਰਿਹਾ ਸੀ। 3 ਸਤੰਬਰ ਨੂੰ ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ (Haryana Human Rights Commission) ਦੇ ਚੇਅਰਮੈਨ ਜਸਟਿਸ ਐਸਕੇ ਮਿੱਤਲ ਨੇ ਇਥੇ ਜੇਲ ਦਾ ਨਿਰੀਖਣ ਕੀਤਾ। ਉਸ ਸਮੇਂ ਦੌਰਾਨ ਗੁਰਮੀਤ ਰਾਮ ਰਹੀਮ ਸਿੰਘ ਨੇ ਅਪਣੀ ਦਾੜ੍ਹੀ ਰੰਗਣ ਦੀ ਮੰਗ ਉਠਾਈ।

ਹੋਰ ਪੜ੍ਹੋ: ਸੰਪਾਦਕੀ: ਤਾਲਿਬਾਨ ਸਰਕਾਰ ਦੀ ਨਵੀਂ ਕਿਸਮ ਕਾਫ਼ੀ ਭਿਆਨਕ ਹੈ

ਰਾਮ ਰਹੀਮ ਦਾ ਕਹਿਣਾ ਹੈ ਕਿ ਇਸ ਸਬੰਧੀ ਜੇਲ ਪ੍ਰਸ਼ਾਸਨ (Jail administration) ਨੂੰ ਕਈ ਵਾਰ ਬੇਨਤੀਆਂ ਕੀਤੀਆਂ ਜਾ ਚੁੱਕੀਆਂ ਹਨ, ਪਰ ਇਜਾਜ਼ਤ ਨਹੀਂ ਦਿਤੀ ਜਾ ਰਹੀ। ਮਜਬੂਰ ਹੋ ਕੇ ਹੁਣ ਇਹ ਮਾਮਲਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਧਿਆਨ ਵਿਚ ਲਿਆਉਣਾ ਪਿਆ। ਉਂਝ ਹਾਲੇ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਅਜੇ ਇਸ ਬਾਰੇ ਕੋਈ ਫ਼ੈਸਲਾ ਨਹੀਂ ਲਿਆ ਗਿਆ।