ਕੋਰੋਨਾ ਵਾਇਰਸ ਨਾਲ ਦੁਨੀਆਂ ਭਰ 'ਚ ਰੋਜ਼ਾਨਾ ਤਿੰਨ ਲੱਖ ਤੋਂ ਵੱਧ ਆ ਰਹੇ ਨਵੇਂ ਕੇਸ, ਦੇਖੋ ਆਂਕੜੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਚੰਗੀ ਗੱਲ ਇਹ ਹੈ ਕਿ ਇਨ੍ਹਾਂ 'ਚੋਂ 60.50 ਲੱਖ ਤੋਂ ਜ਼ਿਆਦਾ ਮਰੀਜ਼ ਠੀਕ ਵੀ ਹੋ ਚੁੱਕੇ ਹਨ। ਦੁਨੀਆਂ 'ਚ ਇਸ ਵੇਲੇ ਭਾਰਤ 'ਚ ਸਭ ਤੋਂ ਵੱਧ ਮੌਤਾਂ ਹੋ ਰਹੀਆਂ ਹਨ।

corona

ਨਵੀਂ ਦਿੱਲੀ- ਦੇਸ਼ਭਰ 'ਚ ਕੋਰੋਨਾ ਵਾਇਰਸ ਕਹਿਰ ਲਗਾਤਾਰ ਜਾਰੀ ਹੈ। ਰੋਜਾਨਾ ਦੇਸ਼ 'ਚ ਤਿੰਨ ਲੱਖ ਤੋਂ ਵੱਧ ਨਵੇਂ ਕੇਸ ਆ ਰਹੇ ਹਨ। ਦੱਸ ਦੇਈਏ ਕਿ ਪਿਛਲੇ 24 ਘੰਟਿਆਂ 'ਚ 3.55 ਲੱਖ ਪੌਜ਼ੇਟਿਵ ਕੇਸ ਦਰਜ ਕੀਤੇ ਗਏ ਤੇ 5,075 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਈ ਹੈ। ਚੰਗੀ ਗੱਲ ਇਹ ਹੈ ਕਿ ਇਨ੍ਹਾਂ 'ਚੋਂ 60.50 ਲੱਖ ਤੋਂ ਜ਼ਿਆਦਾ ਮਰੀਜ਼ ਠੀਕ ਵੀ ਹੋ ਚੁੱਕੇ ਹਨ।  ਇੱਕ ਰਿਪੋਰਟ ਦੇ ਮੁਤਾਬਿਕ ਦੁਨੀਆਂ 'ਚ ਇਸ ਵੇਲੇ ਭਾਰਤ 'ਚ ਸਭ ਤੋਂ ਵੱਧ ਮੌਤਾਂ ਹੋ ਰਹੀਆਂ ਹਨ। ਭਾਰਤ ਤੋਂ ਬਾਅਦ ਅਮਰੀਕਾ, ਬ੍ਰਾਜ਼ੀਲ, ਮੈਕਸੀਕੋ, ਅਰਜਨਟੀਨਾ, ਰੂਸ ਤੇ ਇਰਾਨ 'ਚ ਕੋਰੋਨਾ ਕਾਰਨ ਲੋਕਾਂ ਦੀ ਜਾਨ ਜਾ ਰਹੀ ਹੈ।

ਅਮਰੀਕਾ ਅਜੇ ਵੀ ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਪਹਿਲੇ ਨੰਬਰ 'ਤੇ ਹੈ। ਜਿੱਥੇ ਹੁਣ ਤਕ 79 ਲੱਖ ਲੋਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ। ਬ੍ਰਾਜ਼ੀਲ 'ਚ 24 ਘੰਟਿਆਂ 'ਚ 34 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। 

ਮਹਾਰਾਸ਼ਟਰ 'ਚ 308ਆਏ ਸਾਹਮਣੇ 
ਕੋਰੋਨਾ ਦੀ ਵਜਾ ਨਾਲ 1,08,286 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਸ਼ਨਿਚਰਵਾਰ ਨੂੰ 935 ਲੋਕਾਂ ਦੀ ਜਾਨ ਗਈ, ਜਿਸ 'ਚ ਸਭ ਤੋਂ ਜ਼ਿਆਦਾ ਮਹਾਰਾਸ਼ਟਰ 'ਚ 308, ਕਰਨਾਟਕ 'ਚ 102, ਉੱਤਰ ਪ੍ਰਦੇਸ਼ 'ਚ 60, ਕੇਰਲਾ 'ਚ 23, ਓਡੀਸ਼ਾ 'ਚ 15 ਤੇ ਗੁਜ਼ਰਾਤ 'ਚ 10 ਮੌਤਾਂ ਸ਼ਾਮਲ ਹਨ।