ਲਖੀਮਪੁਰ ਘਟਨਾ: ਅਦਾਲਤ ਨੇ ਅਸ਼ੀਸ਼ ਮਿਸ਼ਰਾ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਏਜੰਸੀ

ਖ਼ਬਰਾਂ, ਰਾਸ਼ਟਰੀ

ਹੁਣ ਅਗਲੇ ਤਿੰਨ ਦਿਨਾਂ ਤੱਕ ਐਸਆਈਟੀ ਆਸ਼ੀਸ਼ ਤੋਂ ਹੋਰ ਪੁੱਛਗਿੱਛ ਕਰ ਸਕੇਗੀ

3-Day Police Custody For Minister's Son Arrested Over Murder Of Farmers

 

ਉੱਤਰ ਪ੍ਰਦੇਸ਼ - ਲਖੀਮਪੁਰ ਖੀਰੀ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਆਸ਼ੀਸ਼ ਮਿਸ਼ਰਾ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਲਖੀਮਪੁਰ ਖੀਰੀ ਕੋਰਟ ਵਿਚ ਆਸ਼ੀਸ਼ ਮਿਸ਼ਰਾ ਦੀ ਰਿਮਾਂਡ ਦੀ ਮੰਗ ਲਈ ਇਕ ਅਰਜ਼ੀ ਦਾਇਰ ਕੀਤੀ ਗਈ ਸੀ ਜਿਸ ਦੀ ਸੁਣਵਾਈ ਅੱਜ ਹੋਈ ਹੈ ਤੇ ਹੁਣ ਅਸ਼ੀਸ਼ ਮਿਸ਼ਰਾ ਨੂੰ 3 ਦਿਨਾਂ ਦੀ ਨਿਆਂਇਕ ਹਿਰਾਸਤ 'ਤੇ ਭੇਜ ਦਿੱਤਾ ਗਿਆ ਹੈ। 

ਕਾਂਗਰਸ ਸਮੇਤ ਸਮੁੱਚੀ ਵਿਰੋਧੀ ਧਿਰ ਆਸ਼ੀਸ਼ ਮਿਸ਼ਰਾ ਨੂੰ ਲੈ ਕੇ ਰਾਜ ਅਤੇ ਕੇਂਦਰ ਸਰਕਾਰ ‘ਤੇ ਹਮਲੇ ਕਰ ਰਿਹਾ ਹੈ। ਆਸ਼ੀਸ਼ ਦੇ ਪਿਤਾ ਅਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਬਰਖਾਸਤ ਕਰਨ ਦੀ ਮੰਗ ਵੀ ਚੁੱਕੀ ਜਾ ਰਹੀ ਹੈ। ਲਖੀਮਪੁਰ ਖੀਰੀ ਵਿਚ ਪਿਛਲੇ ਹਫਤੇ ਵਾਪਰੀ ਦੇ ਮੁੱਖ ਦੋਸ਼ੀ ਅਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਨੂੰ ਸੀਜੇਐਮ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਉਸ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਅਗਲੇ ਤਿੰਨ ਦਿਨਾਂ ਤੱਕ ਐਸਆਈਟੀ ਆਸ਼ੀਸ਼ ਤੋਂ ਹੋਰ ਪੁੱਛਗਿੱਛ ਕਰ ਸਕੇਗੀ।