ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਅਤਿਵਾਦੀਆਂ ਨਾਲ ਮੁਕਾਬਲੇ ਵਿਚ ਪੰਜ ਜਵਾਨ ਸ਼ਹੀਦ 

ਏਜੰਸੀ

ਖ਼ਬਰਾਂ, ਰਾਸ਼ਟਰੀ

ਅਤਿਵਾਦੀਆਂ ਨਾਲ ਮੁਕਾਬਲਾ ਅਜੇ ਵੀ ਜਾਰੀ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

5 Army soldiers killed in encounter in J-K's Poonch

 

ਜੰਮੂ -ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਅਤਿਵਾਦ ਵਿਰੋਧੀ ਮੁਹਿੰਮ 'ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਕਾਰ ਸੋਮਵਾਰ ਨੂੰ ਹੋਏ ਮੁਕਾਬਲੇ 'ਚ ਜੂਨੀਅਰ ਕਮਿਸ਼ਨਡ ਅਫਸਰ '(ਜੇਸੀਓ) ਸਮੇਤ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ। ਰੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲਣ ਤੋਂ ਬਾਅਦ ਸੁਰੰਕੋਟ ਦੇ ਇੱਕ ਪਿੰਡ ਵਿਚ ਸਵੇਰੇ ਤੜਕਸਾਰ ਇਹ ਕਾਰਵਾਈ ਸ਼ੁਰੂ ਕੀਤੀ ਗਈ। ਜਦੋਂ ਅਤਿਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ ਤਾਂ ਇੱਕ ਜੇਸੀਓ ਅਤੇ ਚਾਰ ਹੋਰ ਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜਿਨ੍ਹਾਂ ਦੀ ਬਾਅਦ ਵਿਚ ਮੌਤ ਹੋ ਗਈ। 

ਬੁਲਾਰੇ ਨੇ ਦੱਸਿਆ ਕਿ ਅਤਿਵਾਦੀਆਂ ਨਾਲ ਮੁਕਾਬਲਾ ਅਜੇ ਵੀ ਜਾਰੀ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਹਥਿਆਰਬੰਦ ਅਤਿਵਾਦੀਆਂ ਵੱਲੋਂ ਕੰਟਰੋਲ ਰੇਖਾ ਪਾਰ ਕਰਕੇ ਚਮਾਰ ਦੇ ਜੰਗਲ ਵਿਚ ਲੁਕ ਜਾਣ ਦੀਆਂ ਖਬਰਾਂ ਹਨ। ਵਾਧੂ ਬਲਾਂ ਨੂੰ ਮੌਕੇ 'ਤੇ ਭੇਜਿਆ ਗਿਆ ਹੈ ਤਾਂ ਜੋ ਅਤਿਵਾਦੀਆਂ ਦੇ ਸਾਰੇ ਨਿਕਾਸ ਮਾਰਗ ਬੰਦ ਕੀਤੇ ਜਾ ਸਕਣ।