ਆਰਯਨ ਖ਼ਾਨ ਦੇ ਸਮਰਥਨ ’ਚ ਮਹਿਬੂਬਾ ਮੁਫ਼ਤੀ ਦਾ ਬਿਆਨ, ‘ਮੁਸਲਮਾਨਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ’

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੇ ਸ਼ਾਹਰੁਖ਼ ਖ਼ਾਨ ਦੇ ਬੇਟੇ ਆਰਯਨ ਖ਼ਾਨ ਦੇ ਸਮਰਥਨ ਵਿਚ ਬਿਆਨ ਦਿੱਤਾ ਹੈ।

Aryan Khan and Mehbooba Mufti

ਨਵੀਂ ਦਿੱਲੀ: ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੇ ਸ਼ਾਹਰੁਖ਼ ਖ਼ਾਨ ਦੇ ਬੇਟੇ ਆਰਯਨ ਖ਼ਾਨ ਦੇ ਸਮਰਥਨ ਵਿਚ ਬਿਆਨ ਦਿੱਤਾ ਹੈ। ਉਹਨਾਂ ਨੇ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਹੋਰ ਪੜ੍ਹੋ: ਪੰਜਾਬ ਦੇ ਜੀਐਸਟੀ ਮਾਲੀਏ ਵਿਚ 24.76 ਫ਼ੀਸਦ ਵਾਧਾ ਦਰਜ

ਮਹਿਬੂਬਾ ਮੁਫਤੀ ਨੇ ਟਵੀਟ ਕਰਦਿਆਂ ਕਿਹਾ, “ਚਾਰ ਕਿਸਾਨਾਂ ਦੀ ਹੱਤਿਆ ਦੇ ਆਰੋਪੀ ਕੇਂਦਰੀ ਮੰਤਰੀ ਦੇ ਬੇਟੇ ’ਤੇ ਕਾਰਵਾਈ ਕਰਕੇ ਮਿਸਾਲ ਦੇਣ ਦੀ ਬਜਾਏ ਕੇਂਦਰੀ ਏਜੰਸੀਆਂ 23 ਸਾਲ ਦੇ ਲੜਕੇ ਪਿੱਛੇ ਸਿਰਫ ਇਸ ਲਈ ਹਨ ਕਿਉਂਕਿ ਉਸ ਦਾ ਉਪਨਾਮ ਖ਼ਾਨ ਹੈ। ਭਾਜਪਾ ਦੇ ਮੂਲ ਵੋਟ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ”।

ਹੋਰ ਪੜ੍ਹੋ: ਦੇਖੋ ਕਿਵੇਂ ਵੱਖਰੇ ਢੰਗ ਨਾਲ ਲਾਡੀ ਚੀਮਾ ਤੇ ਨੀਤਿਕਾ ਦਾਸ ਕਰ ਰਹੇ ਫਿਲਮ 'ਹੌਂਸਲਾ ਰੱਖ' ਦੀ ਪ੍ਰਮੋਸ਼ਨ 

ਮਹਿਬੂਬਾ ਮੁਫ਼ਤੀ ਤੋਂ ਪਹਿਲਾਂ ਐਨਸੀਪੀ ਨੇਤਾ ਨਵਾਬ ਮਲਿਕ ਨੇ ਵੀ ਪ੍ਰੈੱਸ ਕਾਨਫਰੰਸ ਜ਼ਰੀਏ ਗ੍ਰਿਫ਼ਤਾਰੀ ਨੂੰ ਲੈ ਕੇ ਸਵਾਲ ਖੜੇ ਕੀਤੇ ਸੀ, ਜਿਸ ਤੋਂ ਬਾਅਦ ਐਨਸੀਬੀ ਨੂੰ ਵੀ ਸਫਾਈ ਦੇਣੀ ਪਈ ਸੀ। ਐਨਸੀਪੀ ਨੇ ਆਰੋਪ ਲਗਾਇਆ ਸੀ ਕਿ ਸ਼ਾਹਰੁਖ ਖ਼ਾਨ ਦੇ ਬੇਟੇ ਆਰਯਨ ਖ਼ਾਨ ਦੀ ਗ੍ਰਿਫ਼ਤਾਰੀ ਫਰਜ਼ੀ ਹੈ।

ਹੋਰ ਪੜ੍ਹੋ: ਪਾਕਿਸਤਾਨ ਵਿਚ ਮਹਿੰਗਾਈ! ਮੰਤਰੀ ਨੇ ਲੋਕਾਂ ਨੂੰ ਦਿੱਤੀ ਘੱਟ ਖਾਣ ਦੀ ਸਲਾਹ

ਇਹਨਾਂ ਆਰੋਪਾਂ ਦਾ ਜਵਾਬ ਦਿੰਦਿਆਂ ਐਨਸੀਬੀ ਨੇ ਮਾਮਲੇ ਵਿਚ ਕਿਸੇ ਵੀ ਸਿਆਸੀ ਲਿੰਕ ਤੋਂ ਇਨਕਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਡਰੱਗ ਮਾਮਲੇ ਵਿਚ ਸ਼ਾਹਰੁਖ ਖ਼ਾਨ ਦਾ ਬੇਟਾ ਆਰਯਨ ਖ਼ਾਨ 8 ਅਕਤੂਬਰ ਤੋਂ ਜੇਲ੍ਹ ਵਿਚ ਹੈ। ਆਰਯਨ ਨੂੰ 2 ਅਕਤੂਬਰ ਨੂੰ ਐਨਸੀਬੀ ਨੇ ਮੁੰਬਈ ਤੋਂ ਗੋਆ ਜਾ ਰਹੇ ਕਰੂਜ਼ ਸ਼ਿਪ ’ਤੇ ਫੜਿਆ ਸੀ।