ਲਖੀਮਪੁਰ ਘਟਨਾ: ਅਸ਼ੀਸ਼ ਮਿਸ਼ਰਾ ਦੀ ਰਿਮਾਂਡ ਦੀ ਮੰਗ ਵਾਲੀ ਅਰਜ਼ੀ 'ਤੇ ਸੁਣਵਾਈ ਅੱਜ 

ਏਜੰਸੀ

ਖ਼ਬਰਾਂ, ਰਾਸ਼ਟਰੀ

ਅਸ਼ੀਸ਼ ਮਿਸ਼ਰਾ ਨੂੰ ਸ਼ਨੀਵਾਰ ਨੂੰ ਕਰੀਬ 12 ਘੰਟੇ ਦੀ ਪੁੱਛ-ਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਸੀ

Hearing on Ashish Mishra's remand application today

 

ਲਖੀਮਪੁਰ ਖੀਰੀ - ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਅਤੇ ਲਖੀਮਪੁਰ ਖੀਰੀ ਹਿੰਸਾ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਐਤਵਾਰ ਰਾਤ 11 ਵਜੇ ਯੂ. ਪੀ. ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ ਤੇ ਉਸ ਤੋਂ ਬਾਅਦ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਲਖੀਮਪੁਰ ਖੀਰੀ ਕੋਰਟ ਵਿਚ ਅਸ਼ੀਸ਼ ਮਿਸ਼ਰਾ ਦੀ ਰਿਮਾਂਡ ਦੀ ਮੰਗ ਲਈ ਇਕ ਅਰਜ਼ੀ ਦਾਇਰ ਕੀਤੀ ਗਈ ਸੀ ਜਿਸ ਦੀ ਸੁਣਵਾਈ ਅੱਜ ਹੋਵੇਗੀ। 

ਦੱਸ ਦਈਏ ਕਿ ਅਸ਼ੀਸ਼ ਮਿਸ਼ਰਾ ਨੂੰ ਸ਼ਨੀਵਾਰ ਨੂੰ ਕਰੀਬ 12 ਘੰਟੇ ਦੀ ਪੁੱਛ-ਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਅੱਧੀ ਰਾਤ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਉਸ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਮਾਮਲੇ ਦੀ ਜਾਂਚ ਲਈ ਗਠਿਤ ਐੱਸ. ਆਈ. ਟੀ. ਦੀ ਅਗਵਾਈ ਕਰ ਰਹੇ ਡੀ. ਆਈ. ਜੀ. ਉਪੇਂਦਰ ਅਗਰਵਾਲ ਨੇ ਸ਼ਨੀਵਾਰ ਰਾਤ ਕਰੀਬ 11 ਵਜੇ ਆਸ਼ੀਸ਼ ਮਿਸ਼ਰਾ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਦਿੱਤੀ।