ਲਖੀਮਪੁਰ ਖੀਰੀ ਘਟਨਾ ਦੇ ਵਿਰੋਧ ਵਿੱਚ ਮਹਾਰਾਸ਼ਟਰ ਸਰਕਾਰ ਨੇ ਬੰਦ ਦਾ ਐਲਾਨ ਕੀਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਸਾਨਾਂ ਨੂੰ ਇਕੱਠੇ ਹੋਣਾ ਚਾਹੀਦਾ

Maharashtra Bandh

 

 ਮੁੰਬਈ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੀ ਹੱਤਿਆ ਦੇ ਵਿਰੋਧ ਵਿੱਚ ਮਹਾਰਾਸ਼ਟਰ ਸਰਕਾਰ ਨੇ ਅੱਜ ਰਾਜ ਵਿਆਪੀ ਬੰਦ ਦਾ ਸੱਦਾ ਦਿੱਤਾ ਹੈ। ਐਨਸੀਪੀ, ਕਾਂਗਰਸ ਅਤੇ ਸ਼ਿਵ ਸੈਨਾ ਦੇ ਸੱਤਾਧਾਰੀ ਗਠਜੋੜ ਮਹਾ ਵਿਕਾਸ ਅਗਾੜੀ (ਐਮਵੀਏ) ਨੇ ਸ਼ਨੀਵਾਰ ਨੂੰ ਕਿਹਾ ਕਿ ਇਹ ਦਿਖਾਉਣ ਲਈ  ਬੰਦ ਦਾ ਸੱਦਾ ਦਿੱਤਾ ਗਿਆ ਹੈ ਕਿ ਰਾਜ ਦੇਸ਼ ਦੇ ਕਿਸਾਨਾਂ ਦੇ ਨਾਲ ਹੈ।

 

 

ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੀ ਹੱਤਿਆ ਦੇ ਵਿਰੋਧ ਵਿੱਚ 11 ਅਕਤੂਬਰ ਨੂੰ ਮਹਾਰਾਸ਼ਟਰ ਦੇ ਬੰਦ ਵਿੱਚ ਪੂਰੀ ਤਾਕਤ ਨਾਲ ਹਿੱਸਾ ਲਵੇਗੀ।

 

 

ਓਧਵ ਠਾਕਰੇ ਦੀ ਅਗਵਾਈ ਵਾਲੀ ਸਰਕਾਰ ਵਿੱਚ ਮੰਤਰੀ ਅਤੇ ਐਨਸੀਪੀ ਨੇਤਾ ਨਵਾਬ ਮਲਿਕ ਨੇ ਕਿਹਾ ਹਾਂ ਕਿ ਉਹਨਾਂ ਨੂੰ ਇਕ ਇਕੱਠੇ ਹੋਣਾ ਚਾਹੀਦਾ। ਸਾਨੂੰ ਇੱਕ ਦਿਨ ਲਈ ਆਪਣਾ ਕੰਮ ਛੱਡ ਦੇਣਾ ਚਾਹੀਦਾ ਹੈ। ਦੁਕਾਨਦਾਰ ਖੁਦ ਦੁਕਾਨਾਂ ਬੰਦ ਕਰਨ। ਤਿੰਨਾਂ ਪਾਰਟੀਆਂ ਦੇ ਵਰਕਰ ਦੁਕਾਨਾਂ, ਅਦਾਰਿਆਂ ਅਤੇ ਲੋਕਾਂ ਨੂੰ ਕਿਸਾਨਾਂ ਲਈ ਸਮਰਥਨ ਦਿਖਾਉਣ ਦੀ ਬੇਨਤੀ ਕਰਨਗੇ।

 

 

ਵਪਾਰੀ ਯੂਨੀਅਨਾਂ ਨੇ ਮਹਾਰਾਸ਼ਟਰ ਬੰਦ ਵਿੱਚ ਹਿੱਸਾ ਲੈ ਕੇ ਸੋਮਵਾਰ ਨੂੰ ਪੁਣੇ ਖੇਤੀਬਾੜੀ ਉਤਪਾਦਨ ਮਾਰਕੀਟ ਕਮੇਟੀ (ਏਪੀਐਮਸੀ) ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਵਪਾਰੀ ਯੂਨੀਅਨ ਨੇ ਸਾਰੇ ਮੈਂਬਰਾਂ ਨੂੰ ਸੋਮਵਾਰ ਨੂੰ ਆਪਣਾ ਕਾਰੋਬਾਰ ਬੰਦ ਰੱਖਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਖੇਤੀ ਉਪਜ ਸੋਮਵਾਰ ਨੂੰ ਮੰਡੀ ਵਿੱਚ ਨਾ ਲਿਆਉਣ।