Petrol-Diesel Price: 11 ਦਿਨਾਂ ’ਚ ਪੈਟਰੋਲ 2.80 ਰੁਪਏ ਤੇ ਡੀਜ਼ਲ 3.30 ਰੁਪਏ ਹੋਇਆ ਮਹਿੰਗਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਲਗਾਤਾਰ 7ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ।

Petrol-Diesel Price in India

 

ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਨੇ ਸੋਮਵਾਰ ਨੂੰ ਲਗਾਤਾਰ 7ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol-Diesel Price) ਵਿਚ ਵਾਧਾ ਕੀਤਾ ਹੈ। ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ ’ਚ 30 ਪੈਸੇ ਅਤੇ ਡੀਜ਼ਲ ਦੀ ਕੀਮਤ ਵਿਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਤੋਂ ਬਾਅਦ ਦਿੱਲੀ (Delhi) ’ਚ ਪੈਟਰੋਲ ਦੀ ਕੀਮਤ 104.44 ਰੁਪਏ ਅਤੇ ਡੀਜ਼ਲ ਦੀ ਕੀਮਤ 93.17 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ।

ਹੋਰ ਪੜ੍ਹੋ: Drug Case: 3 ਦਿਨ ਹੋਰ ਜੇਲ੍ਹ ’ਚ ਰਹਿਣਗੇ ਆਰਯਨ ਖ਼ਾਨ, ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 13 ਅਕਤੂਬਰ ਨੂੰ

ਪੈਟਰੋਲ ਅਤੇ ਡੀਜ਼ਲ ਇਸ ਮਹੀਨੇ 11 ਦਿਨਾਂ ਵਿਚ 10 ਗੁਣਾ ਮਹਿੰਗਾ (10 times more expensive) ਹੋ ਗਿਆ ਹੈ। ਇਸ ਕਾਰਨ ਪੈਟਰੋਲ 2.80 ਰੁਪਏ ਅਤੇ ਡੀਜ਼ਲ 3.30 ਰੁਪਏ ਮਹਿੰਗਾ ਹੋ ਗਿਆ ਹੈ। IIFL ਸਿਕਉਰਿਟੀਜ਼ ਦੇ ਉਪ ਪ੍ਰਧਾਨ ਦਾ ਕਹਿਣਾ ਹੈ ਕਿ ਕੱਚੇ ਤੇਲ ਦੀ ਮੰਗ ਵਧਣ ਕਾਰਨ ਇਸ ਦੀ ਕੀਮਤ 80 ਡਾਲਰ ਨੂੰ ਪਾਰ ਕਰ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਇਹ 90 ਡਾਲਰ ਤੱਕ ਜਾ ਸਕਦੀ ਹੈ। ਅਜਿਹੀ ਸਥਿਤੀ ਵਿਚ ਆਉਣ ਵਾਲੇ ਦਿਨਾਂ 'ਚ ਪੈਟਰੋਲ ਅਤੇ ਡੀਜ਼ਲ ਹੋਰ ਮਹਿੰਗਾ ਹੋ ਸਕਦਾ ਹੈ।

ਹੋਰ ਪੜ੍ਹੋ: ਕੈਪਟਨ ਅਮਰਿੰਦਰ ਲਈ ਅਜੇ ਵੀ ਖੁੱਲ੍ਹੇ ਨੇ ਕਾਂਗਰਸ ਦੇ ਦਰਵਾਜ਼ੇ - ਹਰੀਸ਼ ਰਾਵਤ 

ਹੋਰ ਪੜ੍ਹੋ: ਦਿੱਲੀ ਹਵਾਈ ਅੱਡੇ 'ਤੇ ਪੰਜਾਬ ਸਰਕਾਰ ਦੀਆਂ ਬੱਸਾਂ ਚਲਾਉਣ ਲਈ ਰਾਜਾ ਵੜਿੰਗ ਨੇ ਚੁੱਕਿਆ ਵੱਡਾ ਕਦਮ

ਇਸ ਸਾਲ ਹੁਣ ਤੱਕ ਪੈਟਰੋਲ 20.47 ਰੁਪਏ ਅਤੇ ਡੀਜ਼ਲ 19.05 ਰੁਪਏ ਮਹਿੰਗਾ ਹੋ ਗਿਆ ਹੈ। ਇਸ ਸਾਲ 1 ਜਨਵਰੀ ਨੂੰ ਪੈਟਰੋਲ 83.97 ਰੁਪਏ ਅਤੇ ਡੀਜ਼ਲ 74.12 ਰੁਪਏ ਪ੍ਰਤੀ ਲੀਟਰ ਸੀ। ਹੁਣ ਇਹ 104.44 ਰੁਪਏ ਅਤੇ 93.17 ਰੁਪਏ ਪ੍ਰਤੀ ਲੀਟਰ ਹੈ।  ਦੱਸ ਦੇਈਏ ਕਿ ਤੇਲ ਮਾਰਕੀਟਿੰਗ ਕੰਪਨੀਆਂ (Oil Marketing Companies) ਕੀਮਤਾਂ ਦੇ ਸਮੀਖਿਆ ਕਰਨ ਤੋਂ ਬਾਅਦ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਹੁੰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਦਰਾਂ ਵਿਚ ਸੋਧ ਕਰਦੇ ਹਨ।