ਪਾਕਿ ਸਿੱਖ ਸੰਗਠਨਾਂ ਨੇ ਲਾਹੌਰ ਦੇ ਗੁਰਦੁਆਰਿਆਂ ’ਤੇ ਹੋ ਰਹੇ ਕਬਜ਼ਿਆਂ ’ਤੇ ਚਿੰਤਾ ਜਤਾਈ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਮੇਟੀ ਨੇ ਦੋਸ਼ ਲਗਾਇਆ ਹੈ ਕਿ ਪ੍ਰਸ਼ਾਸਨ ਦੀ ਸਹਿਮਤੀ ਨਾਲ ਗੁਰਦੁਆਰਿਆਂ ਦੀਆਂ ਜ਼ਮੀਨਾਂ ’ਤੇ ਗੈਰ ਮੁਸਲਿਮਾਂ ਨੇ ਨਾਜਾਇਜ਼ ਕਬਜ਼ਾ ਕਰ ਰੱਖਿਆ ਹੈ

Pakistani Sikh organizations expressed concern over the occupation of Gurdwaras in Lahore

 

ਲਾਹੌਰ : ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਦੇ ਗੁਰਦੁਆਰਿਆਂ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕੀਤੀ ਹੈ। ਕਮੇਟੀ ਨੇ ਦੋਸ਼ ਲਗਾਇਆ ਹੈ ਕਿ ਪ੍ਰਸ਼ਾਸਨ ਦੀ ਸਹਿਮਤੀ ਨਾਲ ਗੁਰਦੁਆਰਿਆਂ ਦੀਆਂ ਜ਼ਮੀਨਾਂ ’ਤੇ ਗੈਰ ਮੁਸਲਿਮਾਂ ਨੇ ਨਾਜਾਇਜ਼ ਕਬਜ਼ਾ ਕਰ ਰੱਖਿਆ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਨੇ ਪਹਿਲੀ ਵਾਰ ਪਾਕਿਸਤਾਨ ਦੇ ਗੁਰਦੁਆਰਿਆਂ ਦੀ ਸਥਿਤੀ ਸਬੰਧੀ ਦੁਨੀਆ ਭਰ ਦੇ ਸਿੱਖਾਂ ਦਾ ਧਿਆਨ ਖਿੱਚਣ ਦੀ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਲਾਹੌਰ ਸਥਿਤ ਭਾਈ ਮਨੀ ਸਿੰਘ , ਭਾਈ ਤਾਰੂ ਸਿੰਘ ਅਤੇ ਗੁਰਦੁਆਰਾ ਖਾਸਾ ਦੇ ਸਨਮਾਨ 'ਚ ਗੁਰਦੁਆਰੇ ਬਣਾਏ ਗਏ ਸੀ। ਇਨ੍ਹਾਂ ਗੁਰਦੁਆਰਿਆਂ ਦੀਆਂ ਜ਼ਮੀਨਾਂ ’ਤੇ ਗੈਰ-ਮੁਸਲਿਮਾਂ ਨੇ ਗੈਰ-ਕਾਨੂੰਨੀ ਢੰਗ ਨਾਲ ਨਾਜਾਇਜ਼ ਕਬਜ਼ੇ ਕਰ ਲਏ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਵੱਖ-ਵੱਖ ਪੁਲਿਸ ਸਟੇਸ਼ਨਾਂ 'ਚ ਸ਼ਿਕਾਇਤਾਂ ਵੀ ਦੇ ਰੱਖੀਆਂ ਹਨ ਪਰ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕਿਸੇ ਤਰ੍ਹਾਂ ਦੀ ਕਾਰਵਾਈ ਨਹੀਂ ਹੋਈ, ਜੋ ਇਹ ਪ੍ਰਗਟ ਕਰਦਾ ਹੈ ਕਿ ਗੁਰਦੁਆਰਿਆਂ ਦੀਆਂ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਪ੍ਰਸ਼ਾਸਨ ਤੇ ਪੁਲਿਸ ਦੀ ਮਦਦ ਨਾਲ ਕੀਤੇ ਗਏ ਹਨ।