Bopdev Ghat Gang Rape Case : ਪੁਣੇ ਪੁਲਿਸ ਨੇ ਗੈਂਗਰੇਪ ਮਾਮਲੇ ’ਚ ਇਕ ਦੋਸ਼ੀ ਨੂੰ ਕੀਤਾ ਗ੍ਰਿਫਤਾਰ, 2 ਦੀ ਭਾਲ ਜਾਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਲਗਭਗ 700 ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਦੀਆਂ ਕੋਸ਼ਿਸ਼ਾਂ ਅਤੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ

Bopdev Ghat Gang Rape Case

Bopdev Ghat Gang Rape Case : ਪੁਣੇ ਦੇ ਬਾਹਰੀ ਇਲਾਕੇ ’ਚ 21 ਸਾਲ ਦੀ ਇਕ ਔਰਤ ਨਾਲ ਕਥਿਤ ਤੌਰ ’ਤੇ ਸਮੂਹਕ ਜਬਰ ਜਨਾਹ ਦੀ ਘਟਨਾ ਦੇ ਇਕ ਹਫਤੇ ਬਾਅਦ ਪੁਲਿਸ ਨੇ ਇਸ ਮਾਮਲੇ ’ਚ ਪਹਿਲੀ ਸਫਲਤਾ ਹਾਸਲ ਕੀਤੀ ਹੈ ਅਤੇ ਤਿੰਨ ਦੋਸ਼ੀਆਂ ’ਚੋਂ ਇਕ ਨੂੰ ਗ੍ਰਿਫਤਾਰ ਕਰ ਲਿਆ ਹੈ।

ਲਗਭਗ 700 ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਦੀਆਂ ਕੋਸ਼ਿਸ਼ਾਂ ਅਤੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ। ਅਧਿਕਾਰੀਆਂ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ ।

3 ਅਕਤੂਬਰ ਦੀ ਰਾਤ ਨੂੰ ਔਰਤ ਅਪਣੇ ਪੁਰਸ਼ ਦੋਸਤ ਨਾਲ ਬੋਪਦੇਵ ਘਰ ਇਲਾਕੇ ’ਚ ਗਈ ਸੀ, ਜਿੱਥੇ ਤਿੰਨ ਵਿਅਕਤੀਆਂ ਨੇ ਉਸ ਨਾਲ ਕਥਿਤ ਤੌਰ ’ਤੇ ਜਬਰ ਜਨਾਹ ਕੀਤਾ।

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦਾ ਪਤਾ ਲਗਾਉਣ ਲਈ ਲਗਭਗ 700 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਨੇ ਇਸ ਸਫਲਤਾ ਲਈ ਪੁਲਿਸ ਨੂੰ ਵਧਾਈ ਦਿਤੀ। 

ਪੁਣੇ ਦੇ ਪੁਲਿਸ ਕਮਿਸ਼ਨਰ ਅਮਿਤੇਸ਼ ਕੁਮਾਰ ਨੇ ਕਿਹਾ ਕਿ ਕਈ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਸਕੈਨ ਕੀਤੀ ਗਈ ਅਤੇ ਤਕਨੀਕੀ ਵਿਸ਼ਲੇਸ਼ਣ ਦੇ ਆਧਾਰ ’ਤੇ ਇਕ ਸ਼ੱਕੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੋ ਸ਼ੱਕੀਆਂ ਦੀ ਭਾਲ ਕੀਤੀ ਜਾ ਰਹੀ ਹੈ।