ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਜਰੀਵਾਲ ਵੱਲੋਂ 2 ਦਿਨ ਆਡ-ਇਵਨ ‘ਚ ਛੂਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੀ ਕੇਜਰੀਵਾਲ ਸਰਕਾਰ...

Kejriwal

ਨਵੀਂ ਦਿੱਲੀ: ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ 11 ਅਤੇ 12 ਨਵੰਬਰ ਨੂੰ ਆਡ-ਈਵਨ ਨਿਯਮਾਂ ਵਿਚ ਛੂਟ ਦੇਣ ਦਾ ਐਲਾਨ ਕੀਤਾ ਹੈ। ਦਰਅਸਲ ਇਨ੍ਹਾਂ ਦੋ ਦਿਨਾਂ ਵਿਚ ਦਿੱਲੀ ਵਿਚ ਤਿਉਹਾਰ ਵਰਗਾ ਮਾਹੌਲ ਰਹਿਣ ਦੇ ਕਾਰਨ ਦਿੱਲੀ ਸਰਕਾਰ ਨੇ ਇਹ ਫ਼ੈਸਲਾ ਲਿਆ ਕਿ 11 ਅਤੇ 12 ਨਵੰਬਰ ਨੂੰ ਆਡ-ਈਵਨ ਤੋਂ ਛੂਟ ਦਿੱਤੀ ਜਾਵੇਗੀ।

ਦਈਏ ਕਿ ਕੁਝ ਦਿਨ ਪਹਿਲਾਂ ਦਿਲੀ ਦੇ ਸਿੱਖ ਸਮੂਹ ਨੇ ਗੁਰ ਪੁਰਬ ਅਤੇ ਨਗਰ ਕੀਰਤਨ ਦੌਰਾਨ 11 ਅਤੇ 12 ਨਵੰਬਰ ਨੂੰ ਆਡ-ਈਵਨ ਵਿਚ ਛੂਟ ਦੇਣ ਦੀ ਮੰਗ ਕੀਤੀ ਸੀ ਜਿਸਨੂੰ ਕੇਜਰੀਵਾਲ ਸਰਕਾਰ ਨੇ ਮੰਨ ਲਿਆ ਹੈ। ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਹੋਣ ਦੇ ਕਾਰਨ ਦਿੱਲੀ, ਪੰਜਾਬ ਸਮੇਤ ਕਈ ਰਾਜਾਂ ਵਿਚ ਕਈ ਵੱਡੇ ਪ੍ਰੋਗਰਾਮ ਹੋ ਰਹੇ ਹਨ।

ਦਿੱਲੀ ਵਿਚ ਵੀ ਨਗਰ ਕੀਰਤਨ ਅਤੇ ਕਈ ਵੱਡੇ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਹੈ ਜਿਸਦੇ ਕਾਰਨ ਸਿੱਖ ਸਮੂਹ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਦਿੱਲੀ ਸਰਕਾਰ ਨੇ ਆਡ-ਈਵਨ ਤੋਂ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ। 11 ਨਵੰਬਰ ਨੂੰ ਦਿੱਲੀ ਦੇ ਕਈ ਸ਼ਹਿਰਾਂ ਵਿਚ ਵੱਡੇ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ ਜਿਸ ਵਿਚ ਲੱਖਾਂ ਸ਼ਰਧਾਲੂਆਂ ਦੇ ਹਿੱਸਾ ਲੈਣ ਦੀ ਸੰਭਾਵਨਾ ਹੈ।