ਦਿੱਲੀ 'ਚ ਹੋਵੇਗਾ ਬਿਹਾਰ ਦੀ ਜਿੱਤ ਦਾ ਜਸ਼ਨ, ਸ਼ਾਮ ਨੂੰ ਭਾਜਪਾ ਦਫ਼ਤਰ ਪਹੁੰਚਣਗੇ ਪੀਐਮ ਮੋਦੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਭਾਜਪਾ ਪ੍ਰਧਾਨ ਜੇਪੀ ਨੱਢਾ ਨੂੰ ਮਿਲੇ ਗ੍ਰਹਿ ਮੰਤਰੀ ਅਮਿਤ ਸ਼ਾਹ 

BJP Office

ਨਵੀਂ ਦਿੱਲੀ: ਬਿਹਾਰ ਵਿਧਾਨ ਸਭਾ ਚੋਣਾਂ ਵਿਚ ਨੈਸ਼ਨਲ ਡੈਮੋਕਰੇਟਿਕ ਗਠਜੋੜ (ਐਨਡੀਏ) ਨੂੰ ਸਪੱਸ਼ਟ ਬਹੁਮਤ ਮਿਲਿਆ ਹੈ। ਐਨਡੀਏ ਨੇ 125 ਸੀਟਾਂ ਜਿੱਤ ਕੇ ਬਹੁਮਤ ਦਾ ਜਾਦੂਈ ਅੰਕੜਾ ਹਾਸਲ ਕੀਤਾ ਹੈ। ਐਡੀਏ ਵਿਚ ਭਾਜਪਾ ਸਭ ਤੋਂ ਵੱਡੀ ਪਾਰਟੀ ਬਣੀ ਹੈ।

ਇਸ ਜਿੱਤ ਤੋਂ ਬਾਅਦ ਭਾਜਪਾ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਭਾਜਪਾ ਵੱਲੋਂ ਇਸ ਸ਼ਾਨਦਾਰ ਜਿੱਤ ਦਾ ਜਸ਼ਨ ਦੇਸ਼ ਭਰ ਵਿਚ ਮਨਾਇਆ ਜਾ ਰਿਹਾ ਹੈ। ਦਿੱਲੀ ਵਿਚ ਭਾਜਪਾ ਦੇ ਦਫ਼ਤਰ ਵਿਚ ਵੀ ਜਸ਼ਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਜਸ਼ਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਵੀ ਸ਼ਾਮਲ ਹੋਣਗੇ।

ਬਿਹਾਰ ਜਿੱਤਣ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਨਤੀਜਿਆਂ 'ਤੇ ਵਧਾਈ ਦਿੱਤੀ। ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜੇਪੀ ਨੱਡਾ ਦੀ ਅਗਵਾਈ ਵਿਚ ਭਾਜਪਾ ਵਰਕਰ ਦੇਸ਼ ਦੇ ਵਿਕਾਸ ਲਈ ਸਮਰਪਿਤ ਹਨ। 

ਇਸ ਤੋਂ ਇਲਾਵਾ ਬਿਹਾਰ ਦੇ ਪਟਨਾ ਵਿਚ ਭਾਜਪਾ ਦਫ਼ਤਰ ਦੇ ਬਾਹਰ ਵੀ ਪੋਸਟਰ ਲਗਾਏ ਜਾ ਰਹੇ ਹਨ। ਇਹਨਾਂ ਪੋਸਟਰਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਲੱਗੀ ਹੋਈ ਹੈ ਅਤੇ ਬਿਹਾਰ ਦੀ ਜਨਤਾ ਦਾ ਧੰਨਵਾਦ ਕੀਤਾ ਜਾ ਰਿਹਾ ਹੈ।