ਜੰਮੂ-ਕਸ਼ਮੀਰ 'ਚ ਪਾਕਿ ਵਲੋਂ ਜੰਗਬੰਦੀ ਦੀ ਉਲੰਘਣਾ, ਛੋਟੇ ਹਥਿਆਰਾਂ ਨਾਲ ਕੀਤੀ ਗੋਲੀਬਾਰੀ 

ਏਜੰਸੀ

ਖ਼ਬਰਾਂ, ਰਾਸ਼ਟਰੀ

ਲੋਕਾਂ ਨੂੰ ਗੋਲੀਬਾਰੀ ਤੋਂ ਬਚਣ ਲਈ ਸੁਰੱਖਿਅਤ ਥਾਵਾਂ 'ਤੇ ਲੈਣੀ ਪਈ ਪਨਾਹ

Pakistan violates ceasefire along LoC in J&K’s Poonch

ਜੰਮੂ ਕਸ਼ਮੀਰ - ਪਾਕਿ ਸੈਨਾ ਨੇ ਬੁੱਧਵਾਰ ਨੂੰ ਕੰਟਰੋਲ ਰੇਖਾ 'ਤੇ ਸ਼ਾਹਪੁਰ, ਕੇਰਨੀ ਅਤੇ ਕਸਬਾ ਸੈਕਟਰਾਂ' ਚ ਫਿਰ ਤੋਂ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਬੁੱਧਵਾਰ ਸਵੇਰੇ ਕਰੀਬ 9.15 ਵਜੇ ਪਾਕਿ ਨੇ ਪੁੰਛ ਦੀ ਕੰਟਰੋਲ ਰੇਖਾ 'ਤੇ ਸ਼ਾਹਪੁਰ, ਕਿਰਨੀ ਅਤੇ ਕਸਬਾ ਸੈਕਟਰਾਂ 'ਚ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕਰ ਕੇ ਜੰਗਬੰਦੀ ਦੀ ਉਲੰਘਣਾ ਕੀਤੀ। ਇਸ ਦੇ ਜਵਾਬ ਵਿਚ ਭਾਰਤੀ ਫੌਜ ਨੇ ਵੀ ਜਵਾਬੀ ਕਾਰਵਾਈ ਕੀਤੀ ਹੈ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪਾਕਿਸਤਾਨੀ ਫੌਜ ਨੇ ਕੇਰਨੀ, ਕਸਬਾ ਅਤੇ ਸ਼ਾਹਪੁਰ ਸੈਕਟਰਾਂ ਦੇ ਨਾਲ-ਨਾਲ ਰਿਹਾਇਸ਼ੀ ਇਲਾਕਿਆਂ ਵਿਚ ਫੌਜ ਦੀਆਂ ਚੌਕੀਆਂ ਦੇ ਨਾਲ ਕੰਟਰੋਲ ਰੇਖਾ (ਐਲਓਸੀ) 'ਤੇ ਗੋਲੀਬਾਰੀ ਕੀਤੀ ਸੀ। ਇਸ ਨਾਲ ਕੰਟਰੋਲ ਰੇਖਾ ਨਾਲ ਲੱਗਦੇ ਇਲਾਕਿਆਂ ਵਿਚ ਸ਼ੈੱਲ ਡਿੱਗਣ ਨਾਲ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਲੋਕਾਂ ਵਿੱਚ ਡਰ ਦਾ ਮਾਹੌਲ ਪੈਂਦਾ ਹੋ ਗਿਆ ਹੈ। 

ਲੋਕਾਂ ਨੂੰ ਗੋਲੀਬਾਰੀ ਤੋਂ ਬਚਣ ਲਈ ਸੁਰੱਖਿਅਤ ਥਾਵਾਂ 'ਤੇ ਪਨਾਹ ਲੈਣੀ ਪਈ। ਫੌਜ ਨੇ ਵੀ ਇਸ ਗੋਲਾਬਾਰੀ ਦਾ ਕਰਾਰਾ ਜਵਾਬ ਦਿੱਤਾ। ਮੰਗਲਵਾਰ ਸਵੇਰੇ ਵੀ 10.30 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਜ਼ਿਲ੍ਹੇ ਦੇ ਕੇਰਨੀ, ਕਸਬਾ ਅਤੇ ਸ਼ਾਹਪੁਰ ਸੈਕਟਰਾਂ ਵਿਚ ਗੋਲੀਆਂ ਚਲਾਈਆਂ। 

ਇਸ ਦੇ ਨਾਲ ਹੀ ਦੱਸ ਦਈਏ ਕਿ  ਮੰਗਲਵਾਰ ਨੂੰ ਸੁਰੱਖਿਆ ਬਲਾਂ ਨੂੰ ਜੰਮੂ ਅਤੇ ਕਸ਼ਮੀਰ ਦੇ ਸ਼ੋਪੀਆਂ ਵਿਚ ਵੱਡੀ ਸਫ਼ਲਤਾ ਮਿਲੀ। ਸੁਰੱਖਿਆ ਬਲਾਂ ਨੇ ਦੋ ਅਤਿਵਾਦੀਆਂ ਨੂੰ ਮਾਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ ਅਤੇ ਇਸ ਦੇ ਨਾਲ ਹੀ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸ਼ੋਪੀਆਂ ਦੇ ਕੁਤਪੋਰਾ ਖੇਤਰ ਵਿਚ ਅਤਿਵਾਦੀਆਂ ਦੇ ਲੁਕੇ ਹੋਣ ਦੀ ਖਬਰ ਮਿਲਣ ਤੋਂ ਬਾਅਦ ਪੁਲਿਸ, ਆਰਮੀ 34 ਆਰਆਰ ਅਤੇ ਸੀਆਰਪੀਐਫ ਦੀ ਸਾਂਝੀ ਸਰਚ ਟੀਮ ਨੇ ਤਲਾਸ਼ੀ ਅਭਿਆਨ ਚਲਾਇਆ।