ਕੌਮੀ ਸੁਰੱਖਿਆ ਨਾਲ ਜੁੜੇ ਮੁੱਦੇ ’ਤੇ ਸਿਆਸਤ ਨਹੀਂ ਕਰਨੀ ਚਾਹੀਦੀ- ਕੈਪਟਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਬੀਐਸਐਫ ਦੇ ਮੁੱਦੇ 'ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਪਾਰਟੀਆਂ ਨੂੰ ਘੇਰਿਆ ਹੈ।

Captain Amarinder Singh

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਸਦਨ ਵਿਚ ਜ਼ਬਰਦਸਤ ਹੰਗਾਮਾ ਹੋਇਆ। ਹਾਲਾਂਕਿ ਇਸ ਦੌਰਾਨ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਫੈਸਲੇ ਵਿਰੁੱਧ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ। ਇਸ ਤੋਂ ਬਾਅਦ ਬੀਐਸਐਫ ਦੇ ਮੁੱਦੇ 'ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਪਾਰਟੀਆਂ ਨੂੰ ਘੇਰਿਆ ਹੈ।

ਹੋਰ ਪੜ੍ਹੋ: ਖੇਤੀਬਾੜੀ ਮੰਤਰੀ ਰਣਦੀਪ ਨਾਭਾ ਵੱਲੋਂ ਵਿਧਾਨ ਸਭਾ 'ਚ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪੇਸ਼

ਉਹਨਾਂ ਕਿਹਾ ਕਿ ਸਿਆਸੀ ਪਾਰਟੀਆਂ ਆਪਣੇ ਫਾਇਦੇ ਲਈ ਇਸ ਮੁੱਦੇ ਨੂੰ ਉਠਾ ਰਹੀਆਂ ਹਨ। ਉਹਨਾਂ ਕਿਹਾ ਕਿ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣਾ ਨਾ ਤਾਂ ਪੰਜਾਬ ਦੀ ਸੰਘੀ ਢਾਂਚੇ ਦੀ ਉਲੰਘਣਾ ਹੈ ਅਤੇ ਨਾ ਹੀ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਪੰਜਾਬ ਪੁਲਿਸ ਦੀ ਯੋਗਤਾ 'ਤੇ ਸਵਾਲ ਉਠਾਉਂਦਾ ਹੈ। ਇਹ ਰਾਸ਼ਟਰੀ ਸੁਰੱਖਿਆ ਦਾ ਮੁੱਦਾ ਹੈ। ਇਸ ’ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ।

ਹੋਰ ਪੜ੍ਹੋ: ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੀ ਮੰਗ, ਪ੍ਰਤਾਪ ਸਿੰਘ ਬਾਜਵਾ ਨੇ CM ਚੰਨੀ ਨੂੰ ਲਿਖਿਆ ਪੱਤਰ

ਸਾਬਕਾ ਮੁੱਖ ਮੰਤਰੀ ਨੇ ਅੱਗੇ ਲਿਖਿਆ ਕਿ ਬਦਕਿਸਮਤੀ ਨਾਲ ਇਸ ਮੁੱਦੇ ਨੂੰ ਚੁੱਕਣ ਵਾਲੇ ਲੋਕ ਕਾਨੂੰਨ-ਵਿਵਸਥਾ ਅਤੇ ਰਾਸ਼ਟਰੀ ਸੁਰੱਖਿਆ ਵਿਚਾਲੇ ਫਰਕ ਸਮਝਣ ਵਿਚ ਅਸਮਰੱਥ ਹਨ। ਪੰਜਾਬ ਪੁਲਿਸ ਦੀ ਤਰ੍ਹਾਂ ਬੀਐਸਐਫ ਵੀ ਸਾਡੀ ਆਪਣੀ ਫੋਰਸ ਹੈ ਨਾ ਕਿ ਕੋਈ ਬਾਹਰੀ ਜਾਂ ਵਿਦੇਸ਼ੀ ਫੌਜ, ਜੋ ਸਾਡੀ ਜ਼ਮੀਨ 'ਤੇ ਕਬਜ਼ਾ ਕਰਨ ਲਈ ਆ ਰਹੀ ਹੈ।