ਦਿੱਲੀ ਨਗਰ ਨਿਗਮ ਚੋਣਾਂ ਦਾ ਐਲਾਨ,4 ਦਸੰਬਰ ਨੂੰ ਹੋਵੇਗੀ ਵੋਟਿੰਗ ਤੇ 7 ਦਸੰਬਰ ਨੂੰ ਆਵੇਗਾ ਨਤੀਜਾ

ਏਜੰਸੀ

ਖ਼ਬਰਾਂ, ਰਾਸ਼ਟਰੀ

'ਆਪ' ਨੇ ਦਿੱਲੀ ਨਗਰ ਨਿਗਮ ਚੋਣਾਂ ਲਈ ਜਾਰੀ ਕੀਤੀ 30 ਸਟਾਰ ਪ੍ਰਚਾਰਕਾਂ ਦੀ ਸੂਚੀ

Delhi Municipal Elections announced

ਅੱਧੀਆਂ ਸੀਟਾਂ ਔਰਤਾਂ ਲਈ ਰਾਖਵੀਆਂ 
ਨਵੀਂ ਦਿੱਲੀ :
 ਦਿੱਲੀ ਦੇ ਚੋਣ ਕਮਿਸ਼ਨਰ ਵਿਜੇ ਦੇਵ ਨੇ ਸ਼ੁੱਕਰਵਾਰ ਨੂੰ ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਨਾਮਜ਼ਦਗੀਆਂ 7 ਤੋਂ 14 ਨਵੰਬਰ ਤੱਕ ਹੋਣਗੀਆਂ। 4 ਦਸੰਬਰ ਨੂੰ ਵੋਟਾਂ ਪੈਣਗੀਆਂ ਜਦਕਿ ਗਿਣਤੀ 7 ਦਸੰਬਰ ਨੂੰ ਹੋਵੇਗੀ। ਦਿੱਲੀ ਨਗਰ ਨਿਗਮ 'ਚ 250 ਸੀਟਾਂ ਹਨ, ਜਿਨ੍ਹਾਂ 'ਚੋਂ 42 ਸੀਟਾਂ ਅਨੁਸੂਚਿਤ ਜਾਤੀਆਂ (SC) ਲਈ ਰਾਖਵੀਆਂ ਹਨ।

ਔਰਤਾਂ ਲਈ 50% ਸੀਟਾਂ ਰਾਖਵੀਆਂ ਹੋਣਗੀਆਂ। ਦਿੱਲੀ ਨਗਰ ਨਿਗਮ ਦੇ ਵਾਰਡਾਂ ਦੀ ਹੱਦਬੰਦੀ ਤੋਂ ਬਾਅਦ ਕੇਂਦਰ ਸਰਕਾਰ ਨੇ 18 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ‘ਆਪ’ ਦੇ ਰਾਜੇਂਦਰ ਪਾਲ ਗੌਤਮ  ਨੂੰ ਵੀ ਸੂਚੀ ’ਚ ਸ਼ਾਮਲ ਕੀਤਾ ਗਿਆ ਹੈ ਜਿਨ੍ਹਾਂ ਨੇ ਇੱਕ ਧਰਮ ਪਰਿਵਰਤਨ ਸਮਾਗਮ ’ਚ ਆਪਣੀ ਮੌਜੂਦਗੀ ਕਾਰਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਧਿਆਨਯੋਗ ਹੈ ਕਿ ਦਿੱਲੀ ਦੇ ਸਾਰੇ 250 ਵਾਰਡਾਂ ਵਿੱਚ ਈਵੀਐਮ ਤੋਂ ਵੋਟਾਂ ਪੈਣਗੀਆਂ। ਇਸ ਦੇ ਲਈ 50 ਹਜ਼ਾਰ ਤੋਂ ਵੱਧ ਈ.ਵੀ.ਐਮ. ਵੋਟਰਾਂ ਦੀ ਸਹੂਲਤ ਲਈ ਚੋਣਾਂ ਵਿੱਚ ਇੱਕ ਲੱਖ ਤੋਂ ਵੱਧ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਚੋਣਾਂ ਵਿੱਚ 250 ਏਆਰਓ, 2 ਹਜ਼ਾਰ ਸੈਕਟਰ ਮੈਜਿਸਟਰੇਟ ਹੋਣਗੇ। 68 ਜਨਰਲ ਆਬਜ਼ਰਵਰ ਤਾਇਨਾਤ ਕੀਤੇ ਜਾਣਗੇ।