Amit Shah ਵਲੋਂ ਦਿੱਲੀ ਕਾਰ ਧਮਾਕੇ ਬਾਰੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਘਟਨਾ ’ਚ ਸ਼ਾਮਲ ਹਰ ਦੋਸ਼ੀ ਨੂੰ ਲੱਭਣ ਦੇ ਦਿੱਤੇ ਹੁਕਮ

Amit Shah holds review meeting with senior officials regarding Delhi car blast

ਨਵੀਂ ਦਿੱਲੀ : ਨਵੀਂ ਦਿੱਲੀ ’ਚ ਲਾਲ ਕਿਲੇ ਨੇੜੇ ਹੋਏ ਧਮਾਕੇ ਦੇ ਮਾਮਲੇ ’ਚ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੌਜੂਦ ਅਧਿਕਾਰੀਆਂ ਨੂੰ ਗ੍ਰਹਿ ਮੰਤਰੀ ਨੇ ਕਿਹਾ ਕਿ ਇਸ ਘਟਨਾ ਵਿਚ ਸ਼ਾਮਲ ਹਰ ਦੋਸ਼ੀ ਨੂੰ ਲੱਭਣ ਦੇ ਹੁਕਮ ਦਿੱਤੇ।

ਉਨ੍ਹਾਂ ਕਿਹਾ ਕਿ ਇਸ ਕਾਰਵਾਈ ’ਚ ਸ਼ਾਮਲ ਹਰ ਵਿਅਕਤੀ ਨੂੰ ਸਾਡੀਆਂ ਏਜੰਸੀਆਂ ਦੇ ਪੂਰੇ ਕਹਿਰ ਦਾ ਸਾਹਮਣਾ ਕਰਨਾ ਪਵੇਗਾ ਅਤੇ ਇਸ ਘਟਨਾ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੀ ਰਾਤ ਦਿੱਲੀ ਦੇ ਲਾਲ ਕਿਲੇ ਨੇੜੇ ਇਕ ਧਮਾਕਾ ਹੋਇਆ ਸੀ ਅਤੇ ਇਸ ਧਮਾਕੇ ਦੌਰਾਨ 12 ਵਿਅਕਤੀਆਂ ਦੀ ਜਾਨ ਚਲੀ ਗਈ ਸੀ ਜਦਕਿ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋਏ ਸਨ।