ਉਰਜਿਤ ਪਟੇਲ ਦਾ ਅਸਤੀਫ਼ਾ ਦੇਸ਼ ਦੀ ਅਰਥਵਿਵਸਥਾ ਨੂੰ ਇਕ ਹੋਰ ਵੱਡਾ ਝਟਕਾ : ਮਨਮੋਹਨ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਦੇ ਅਸਤੀਫ਼ੇ ਤੋਂ ਬਾਅਦ ਜਿੱਥੇ ਸ਼ੇਅਰ ਬਾਜ਼ਾਰ ਨੂੰ ਵੱਡਾ ਝਟਕਾ ਲੱਗਿਆ ਹੈ, ਉਥੇ ਹੀ ਸਾਬਕਾ ਗਵਰਨਰ ਰਘੂਰਾਮ ਰਾਜਨ ...

Former PM Manmohan Singh

ਨਵੀਂ ਦਿੱਲੀ (ਭਾਸ਼ਾ) : ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਦੇ ਅਸਤੀਫ਼ੇ ਤੋਂ ਬਾਅਦ ਜਿੱਥੇ ਸ਼ੇਅਰ ਬਾਜ਼ਾਰ ਨੂੰ ਵੱਡਾ ਝਟਕਾ ਲੱਗਿਆ ਹੈ, ਉਥੇ ਹੀ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਵੀ ਪਟੇਲ ਦੇ ਅਸਤੀਫ਼ੇ ਨੂੰ ਮੰਦਭਾਗਾ ਦਸਿਆ ਹੈ। ਇਸ ਦੇ ਨਾਲ ਹੀ ਸਾਬਕਾ ਪ੍ਰਧਾਨ ਮੰਤਰੀ ਅਤੇ ਉਘੇ ਵਿਸ਼ਵ ਅਰਥ ਸ਼ਾਸਤਰੀ ਡਾ. ਮਨਮੋਹਨ ਸਿੰਘ ਨੇ ਵੀ ਉਰਜਿਤ ਪਟੇਲ ਦੀ ਅਸਤੀਫੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਦੇਸ਼ ਦੀ ਅਰਥਵਿਵਸਥਾ ਨੂੰ ਲੱਗਿਆ ਇਕ ਹੋਰ ਝਟਕਾ ਕਰਾਰ ਦਿਤਾ ਹੈ।

ਇਕ ਬਿਆਨ ਚ ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਆਰਬੀਆਈ ਗਵਰਨਰ ਦੇ ਅਚਾਨਕ ਦਿਤੇ ਅਸਤੀਫੇ ਕਾਰਨ ਭਾਰਤ ਦੀ ਤਿੰਨ ਖਰਬ ਅਮਰੀਕੀ ਡਾਲਰ ਦੀ ਅਰਥਵਿਵਸਥਾ ਦੀ ਨੀਂਹ ਨੂੰ ਬਰਬਾਦ ਕਰਨ ਦੀ ਮੋਦੀ ਸਰਕਾਰ ਦੀਆਂ ਕੋਸਿ਼ਸ਼ਾਂ ਦੇ ਸੰਦੇਸ਼ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਅਪਣੇ ਸਿਆਸੀ ਲਾਭਾਂ ਲਈ ਅਜਿਹੀਆਂ ਸੰਸਥਾਵਾਂ ਨੂੰ ਖਤਮ ਕਰਨਾ ਮੂਰਖਤਾ ਹੋਵੇਗੀ। ਦੱਸਣਯੋਗ ਹੈ ਕਿ ਬੀਤੇ ਦਿਨੀਂ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਉਰਜਿਤ ਪਟੇਲ ਨੇ ਨਿਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਅਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਸੀ।

ਅਸਤੀਫਾ ਦੇਣ ਮਗਰੋਂ ਉਰਜਿਤ ਪਟੇਲ ਨੇ ਕਿਹਾ ਸੀ ਕਿ ਵਿਅਕਤੀਗਤ ਕਾਰਨਾਂ ਦੇ ਚੱਲਦਿਆਂ ਮੈਂ ਵਰਤਮਾਨ ਅਹੁਦੇ (ਆਰਬੀਆਈ ਦੇ ਗਵਰਨਰ) ਤੋਂ ਤਤਕਾਲ ਪ੍ਰਭਾਵ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਈ ਸਾਲਾਂ ਤੱਕ ਭਾਰਤੀ ਰਿਜ਼ਰਵ ਬੈਂਕ ਦੇ ਵੱਖੋ ਵੱਖ ਅਹੁਦਿਆਂ ਤੇ ਕੰਮ ਕਰਨਾ ਮੇਰੇ ਲਈ ਸਤਿਕਾਰ ਵਾਲੀ ਗੱਲ ਰਹੀ ਹੈ।