ਅੱਜ ਰਾਜ ਸਭਾ ‘ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਨਾਗਰਿਕਤਾ ਸੋਧ ਬਿਲ ਅੱਜ ਬੁੱਧਵਾਰ ਨੂੰ ਰਾਜ ਸਭਾ ’ਚ ਪੇਸ਼ ਹੋਵੇਗਾ।

citizenship amendment bill 2019 in rajya sabha

ਨਵੀਂ ਦਿੱਲੀ: ਨਾਗਰਿਕਤਾ ਸੋਧ ਬਿਲ ਅੱਜ ਬੁੱਧਵਾਰ ਨੂੰ ਰਾਜ ਸਭਾ ’ਚ ਪੇਸ਼ ਹੋਵੇਗਾ। ਕੇਂਦਰ ਸਰਕਾਰ ਇਹ ਬਿਲ ਪਾਸ ਕਰਵਾਉਣ ਲਈ ਪੂਰਾ ਜ਼ੋਰ ਲਾ ਰਹੀ ਹੈ। ਬਹੁਮੱਤ ਹਾਸਲ ਕਰਨ ਲਈ ਸਰਕਾਰ ਦੇ ਰਣਨੀਤੀਕਾਰਾਂ ਨੇ ਕਈ ਮੀਟਿੰਗਾਂ ਕੀਤੀਆਂ ਹਨ। ਦੱਸ ਦਈਏ ਕਿ ਮੋਦੀ ਸਰਕਾਰ ਵੱਲੋਂ ਬੀਤੇ ਦਿਨੀਂ ਲੋਕ ਸਭਾ ਵਿਚ ਨਾਗਰਿਕਤਾ ਸੋਧ ਬਿੱਲ ਪੇਸ਼ ਕੀਤਾ ਗਿਆ ਸੀ, ਜਿਸ ਵਿਚ ਇਸ ਬਿੱਲ ਨੂੰ ਬਹੁਮਤ ਹਾਸਲ ਹੋਈ ਹੈ।

ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਨਾਗਰਿਕਤਾ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ, ਉਸ ਸਮੇਂ ਸੰਸਦ ਵਿਚ ਭਾਰੀ ਹੰਗਾਮਾ ਹੋਇਆ। ਵਿਰੋਧੀ ਪਾਰਟੀਆਂ ਨੇ ਇਸ ਬਿੱਲ ਦਾ ਸਖ਼ਤ ਵਿਰੋਧ ਕੀਤਾ ਅਤੇ ਇਸ ਨੂੰ ਭਾਰਤੀ ਸੰਵਿਧਾਨ ਦੀ ਉਲੰਘਣਾ ਦੱਸਿਆ। ਇਸ ਦੇ ਨਾਲ ਹੀ ਏ.ਆਈ.ਐੱਮ.ਆਈ.ਐੱਮ. ਚੀਫ ਅਸਦੁਦੀਨ ਓਵੈਸੀ ਨੇ ਇਸ ਬਿੱਲ ਦਾ ਵਿਰੋਧ ਕਰਦਿਆਂ ਲੋਕ ਸਭਾ ਵਿਚ ਇਸ ਬਿੱਲ ਦੀ ਕਾਪੀ ਫਾੜ ਦਿੱਤੀ ਸੀ।

ਦੱਸ ਦਈਏ ਕਿ ਇਸ ਬਿੱਲ ਨੂੰ ਪੂਰੀ ਤਰ੍ਹਾਂ ਪਾਸ ਕਰਨ ਲਈ ਹੁਣ ਰਾਜ ਸਭਾ ਵਿਚ ਪਾਸ ਕਰਵਾਉਣਾ ਕੇਂਦਰ ਸਰਕਾਰ ਲਈ ਵੱਡੀ ਚੁਣੌਤੀ ਹੈ। ਅੱਜ ਦੁਪਹਿਰ 2 ਵਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਇਸ ਬਿੱਲ ਨੂੰ ਰਾਜ ਸਭਾ ਵਿਚ ਪੇਸ਼ ਕੀਤਾ ਜਾਵੇਗਾ। ਇਸ ਬਿੱਲ ‘ਤੇ ਕਰੀਬ 6 ਘੰਟੇ ਤੱਕ ਬਹਿਸ ਕੀਤੀ ਜਾਵੇਗੀ ਜਦਕਿ ਲੋਕ ਸਭਾ ਵਿਚ ਇਹ ਬਿੱਲ 7 ਘੰਟੇ ਦੀ ਚਰਚੇ ਤੋਂ ਬਾਅਦ ਪੇਸ਼ ਹੋਇਆ ਸੀ।

ਜ਼ਿਕਰਯੋਗ ਹੈ ਕਿ ਨਾਗਰਿਕਤਾ ਸੋਧ ਬਿੱਲ 2019 ਮੁਤਾਬਕ ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ ਵਿਚ ਧਾਰਮਿਕ ਅੱਤਿਆਚਾਰ ਦੇ ਕਾਰਨ 31 ਦਸੰਬਰ 2014 ਤੱਕ ਭਾਰਤ ਆਏ ਹਿੰਦੂ, ਸਿੱਖ, ਬੋਧੀ, ਜੈਨ, ਪਾਰਸੀ ਅਤੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਗੈਰ ਕਾਨੂੰਨੀ ਰਫਿਊਜੀ ਨਹੀਂ ਮੰਨਿਆ ਜਾਵੇਗਾ ਬਲਕਿ ਉਹਨਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਜਾਵੇਗੀ।

ਇਹ ਬਿੱਲ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਚੁਣਾਵੀ ਵਾਅਦਾ ਸੀ। ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੇ ਅਪਣੇ ਪਿਛਲੇ ਕਾਰਜਕਾਲ ਦੌਰਾਨ ਲੋਕ ਸਭਾ ਵਿਚ ਇਹ ਬਿੱਲ ਪੇਸ਼ ਕੀਤਾ ਸੀ ਅਤੇ ਇਸ ਨੂੰ ਉਥੇ ਪਾਸ ਕਰ ਦਿੱਤਾ ਸੀ। ਪਰ ਉੱਤਰ ਪੂਰਬੀ ਸੂਬਿਆਂ ਵਿਚ ਪ੍ਰਦਰਸ਼ਨ ਦੇ ਸ਼ੱਕ ਨਾਲ ਉਹਨਾਂ ਨੇ ਇਸ ਨੂੰ ਰਾਜ ਸਭਾ ਵਿਚ ਪੇਸ਼ ਨਹੀਂ ਕੀਤਾ ਗਿਆ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।