ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਏ ਕਾਂਗਰਸ ਦੇ ਸਾਬਕਾ ਸਕੱਤਰ ਪ੍ਰਿੰਸ ਖੁੱਲਰ
ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸਵਾਗਤ
Former Congress Secretary Prince Khullar joins Punjab Lok Congress
ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀਆਂ ਨੂੰ ਆਪਣੀ ਪਾਰਟੀ ਵਿੱਚ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਕੜੀ ਵਿੱਚ ਕਾਂਗਰਸ ਦੇ ਸਾਬਕਾ ਸਕੱਤਰ, ਬੁਲਾਰੇ, ਸਮਾਜ ਭਲਾਈ ਅਤੇ ਸਿੱਖਿਆ ਸੈੱਲ ਦੇ ਚੇਅਰਮੈਨ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸ ਖੁੱਲਰ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।