PM ਮੋਦੀ ਨੇ ਨਾਗਪੁਰ ਤੋਂ ਬਿਲਾਸਪੁਰ ਵਿਚਾਲੇ ਚੱਲਣ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਰੇਲ ਗੱਡੀ ਨੂੰ ਦਿਤੀ ਹਰੀ ਝੰਡੀ
ਨਾਗਪੁਰ ਅਤੇ ਅਜਨੀ ਰੇਲਵੇ ਸਟੇਸ਼ਨਾਂ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ
PM Modi flagged off the Vande Bharat Express train running between Nagpur and Bilaspur.
ਨਾਗਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਨਾਗਪੁਰ (ਮਹਾਰਾਸ਼ਟਰ) ਤੋਂ ਬਿਲਾਸਪੁਰ (ਛੱਤੀਸਗੜ੍ਹ) ਨੂੰ ਜੋੜਨ ਵਾਲੀ ‘ਵੰਦੇ ਭਾਰਤ ਐਕਸਪ੍ਰੈੱਸ’ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਦੇਸ਼ ਦੀ ਛੇਵੀਂ ਵੰਦੇ ਭਾਰਤ ਟਰੇਨ ਹੈ।
ਪੀਐਮ ਮੋਦੀ ਨੇ ਨਾਗਪੁਰ ਰੇਲਵੇ ਸਟੇਸ਼ਨ ਤੋਂ ਰੇਲ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਾਗਪੁਰ ਅਤੇ ਅਜਨੀ ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਵੀ ਰੱਖਿਆ।
ਇਨ੍ਹਾਂ ਦੇ ਪੁਨਰ ਵਿਕਾਸ 'ਤੇ ਕ੍ਰਮਵਾਰ 590 ਕਰੋੜ ਰੁਪਏ ਅਤੇ 360 ਕਰੋੜ ਰੁਪਏ ਦੀ ਲਾਗਤ ਆਵੇਗੀ। ਮੈਟਰੋ ਸਟੇਸ਼ਨ ਦੇ ਉਦਘਾਟਨ ਤੋਂ ਬਾਅਦ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਮੈਟਰੋ ਦੀ ਸਵਾਰੀ ਕੀਤੀ। ਵਿਦਿਆਰਥੀਆਂ ਨੇ ਪੀਐਮ ਮੋਦੀ ਨਾਲ ਵੀ ਗੱਲਬਾਤ ਕੀਤੀ।